ਚੰਡੀਗੜ੍ਹ ਪੁਲਸ ਵਲੋਂ 'ਆਪ' ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ, ਦੇਖੋ ਮੌਕੇ ਦੇ ਹਾਲਾਤ (ਵੀਡੀਓ)
Wednesday, Oct 30, 2024 - 01:52 PM (IST)
ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਟ੍ਰੋਕ ਦੇ ਮਰੀਜ਼ਾਂ ਨੂੰ ਇਹ ਮੁਫ਼ਤ ਸਹੂਲਤ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਇਸ ਪ੍ਰਦਰਸ਼ਨ ਦੀ ਅਗਵਾਈ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ. ਟੀ. ਓ. ਅਤੇ ਤਰਨਪ੍ਰੀਤ ਸਿੰਘ ਸੌਂਧ ਵਲੋਂ ਕੀਤੀ ਗਈ। ਜਦੋਂ 'ਆਪ' ਵਰਕਰਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ।
ਇਹ ਵੀ ਪੜ੍ਹੋ : ਮਠਿਆਈ ਵੇਚਣ ਵਾਲੇ ਨੂੰ ਪੂਰਾ ਦਿਨ ਅਦਾਲਤ 'ਚ ਖੜ੍ਹਨਾ ਪਿਆ, ਜਾਣੋ ਕਾਰਨ
ਜਦੋਂ ਫਿਰ ਵੀ ਵਰਕਰ ਨਾ ਰੁਕੇ ਤਾਂ ਉਨ੍ਹਾਂ 'ਤੇ ਪੁਲਸ ਨੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ। ਇਸ ਤੋਂ ਬਾਅਦ ਹਰਭਜਨ ਸਿੰਘ ਈ. ਟੀ. ਓ. ਅਤੇ ਹੋਰ ਆਗੂਆਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ। ਇਸ ਦੌਰਾਨ ਹੋਈ ਧੱਕਾ-ਮੁੱਕੀ 'ਚ ਮੰਤਰੀ ਹਰਜੋਤ ਸਿੰਘ ਬੈਂਸ ਦੀ ਪੱਗੜੀ ਤੱਕ ਵੀ ਉਤਰ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8