ਵੱਡੀ ਖ਼ਬਰ: ਨਿਊਯਾਰਕ ਵਿੱਚ ਰਾਜਾ ਵੜਿੰਗ ਦਾ ਸਿੱਖ ਜਥੇਬੰਦੀ ਵੱਲੋਂ ਜ਼ਬਰਦਸਤ ਵਿਰੋਧ
Monday, Jun 05, 2023 - 11:31 AM (IST)
ਅਮਰੀਕਾ: ਪਿਛਲੇ ਕਈ ਦਿਨਾਂ ਤੋਂ ਰਾਹੁਲ ਗਾਂਧੀ ਅਮਰੀਕਾ ਦੀ ਫੇਰੀ 'ਤੇ ਹਨ। ਇਥੇ ਰਾਹੁਲ ਗਾਂਧੀ ਦਾ ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਨਿਊਯਾਰਕ ਵਿੱਚ ਕੋਆਰਡੀਨੇਸ਼ਨ ਕਮੇਟੀ ਵੱਲੋਂ ਰਾਹੁਲ ਗਾਂਧੀ ਨੂੰ ਵਿਰੋਧ ਦੀ ਚੇਤਾਵਨੀ ਵੀ ਦਿੱਤੀ ਗਈ ਸੀ। ਇਸੇ ਦਰਮਿਆਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਵੀ ਸਿੱਖ ਜਥੇਬੰਦੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਘੁਡਾਣੀ ਕਲਾਂ ਦੇ ਪਰਮੀਤ ਸਿੰਘ ਬੋਪਾਰਾਏ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ
ਸਿੱਖ ਜਥੇਬੰਦੀ ਦੇ ਇਕ ਆਗੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਆਪਣੇ ਆਪ ਨੂੰ ਇੰਦਰਾ ਗਾਂਧੀ ਦਾ ਪੁੱਤਰ ਕਹਿੰਦਾ ਹੈ ਅਤੇ ਹਮੇਸ਼ਾ ਖਾਲਿਸਤਾਨ ਦੇ ਖ਼ਿਲਾਫ਼ ਕੁਫ਼ਰ ਤੋਲਦਾ ਹੈ। ਆਏ ਦਿਨ ਇਹ ਹਮੇਸ਼ਾ ਸੰਘਰਸ਼ਸ਼ੀਲ ਨੌਜਵਾਨਾਂ ਖ਼ਿਲਾਫ਼ ਭੜਾਸ ਕੱਢਦਾ ਰਹਿੰਦਾ ਹੈ। ਅੰਮ੍ਰਿਤਪਾਲ ਸਿੰਘ ਅਤੇ ਦੀਪ ਸਿੱਧੂ ਦੇ ਖ਼ਿਲਾਫ਼ ਗ਼ਲਤ ਟਿੱਪਣੀਆਂ ਕਰਦਾ ਰਹਿੰਦਾ ਹੈ। ਇਸ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਕਾਰ ਵਿੱਚ ਜਾ ਰਹੇ ਰਾਜਾ ਵੜਿੰਗ ਨੂੰ ਸੜਕ ਵਿਚਾਲੇ ਰੋਕ ਕੇ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਕਾਰ ਦੌੜਾ ਕੇ ਲੈ ਗਏ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
ਨਿਊਯਾਰਕ 'ਚ ਏਜਿਪਟ ਸੈਂਟਰ ਵਿਖੇ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਕਈ ਆਗੂ ਪਹੁੰਚੇ ਹੋਏ ਸਨ। ਇਸੇ ਦਰਮਿਆਨ ਰਾਜਾ ਵੜਿੰਗ ਵੀ ਪਹੁੰਚਿਆ ਸੀ ਜਿੱਥੇ ਉਸਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖ ਆਗੂ ਨੇ ਦੱਸਿਆ ਕਿ ਰਾਜਾ ਵੜਿੰਗ ਦਾ ਜਦੋਂ ਵਿਰੋਧ ਹੋਇਆ ਤਾਂ ਉਸ ਨੇ ਰੈੱਡ ਲਾਈਟ 'ਤੇ ਵੀ ਕਾਰ ਨਾ ਰੋਕੀ ਤੇ ਵਿਰੋਧ ਤੋਂ ਡਰਦਾ ਲਾਲ ਬੱਤੀ ਵੀ ਕਰਾਸ ਕਰ ਗਿਆ। ਸਿੱਖ ਆਗੂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਸਿੱਖਾਂ ਖ਼ਿਲਾਫ਼ ਜ਼ਹਿਰ ਨਾ ਉਗਲਣ ਦੀ ਅਪੀਲ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਬਾਜ਼ ਨਾ ਆਏ ਤਾਂ ਉਨ੍ਹਾਂ ਦਾ ਵੀ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ