ਪਰਵਿੰਦਰ ਝੋਟਾ ਕਤਲ ਦੇ ਵਿਰੋਧ ''ਚ ਪੰਜਾਬ ਬੰਦ ਨੂੰ ਆਦਮਪੁਰ ''ਚ ਭਰਵਾਂ ਹੁੰਗਾਰਾ
Thursday, Oct 15, 2026 - 03:04 PM (IST)
ਆਦਮਪੁਰ (ਦਿਲਬਾਗੀ, ਚਾਂਦ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ 'ਚ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਆਦਮਪੁਰ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ।
ਆਦਮਪੁਰ ਦੇ ਮੁੱਖ ਬਾਜ਼ਾਰਾਂ 'ਚ ਦੁਕਾਨਾਂ ਦੇ ਸ਼ਟਰ ਬੰਦ ਰਹਿਣ ਕਾਰਨ ਬਾਜ਼ਾਰਾਂ 'ਚ ਸੁੰਨ ਪਸਰੀ ਰਹੀ।
ਇਹ ਵੀ ਪੜ੍ਹੋ: ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਇਸੇ ਤਰ੍ਹਾਂ ਮੇਨ ਰੋਡ 'ਤੇ ਵੀ ਆਮ ਦਿਨਾਂ ਦੇ ਮੁਕਾਬਲੇ ਸੰਨਾਟਾ ਛਾਇਆ ਰਿਹਾ ਅਤੇ ਸੜਕੀ ਆਵਾਜਾਈ ਕਾਫ਼ੀ ਘੱਟ ਨਜ਼ਰ ਆਈ। ਬੰਦ ਦੇ ਸੱਦੇ ਕਾਰਨ ਸ਼ਹਿਰ ਦੀਆਂ ਵਪਾਰਕ ਗਤੀਵਿਧੀਆਂ ਠੱਪ ਰਹੀਆਂ। ਵੱਖ-ਵੱਖ ਜਥੇਬੰਦੀਆਂ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ 'ਚ ਦਿੱਤੇ ਗਏ ਇਸ ਸੱਦੇ ਦਾ ਅਸਰ ਆਦਮਪੁਰ ਦੇ ਬਾਜ਼ਾਰਾਂ ਅਤੇ ਸੜਕਾਂ 'ਤੇ ਸਪੱਸ਼ਟ ਵਿਖਾਈ ਦਿੱਤਾ।
ਇਹ ਵੀ ਪੜ੍ਹੋ: OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
