ਤੇਜ਼ ਹਨੇਰੀ ਨੇ ਕਰਵਾਇਆ ਲੱਖਾਂ ਦਾ ਨੁਕਸਾਨ! ਲੋਕਾਂ ਦੇ ਨਾਲ-ਨਾਲ ਪਾਵਰਕਾਮ ਲਈ ਵੀ ਬਣੀ ਚਿੰਤਾ ਦਾ ਸਬੱਬ
Monday, Oct 07, 2024 - 02:48 PM (IST)
ਲੁਧਿਆਣਾ (ਖੁਰਾਣਾ)- ਸ਼ਨੀਵਾਰ ਅਤੇ ਐਤਵਾਰ ਦੀ ਅੱਧੀ ਰਾਤ ਨੂੰ ਚੱਲੀ ਤੇਜ਼ ਰਫਤਾਰ ਹਨੇਰੀ ਅਤੇ ਤੂਫਾਨ ਦਾ ਭਿਆਨਕ ਮੰਜਰ ਸਾਹਮਣੇ ਆਇਆ ਹੈ, ਜਿਸ ਕਾਰਨ ਜਿਥੇ ਕਈ ਵੱਡੇ ਦਰੱਖਤ ਟੁੱਟ ਕੇ ਜ਼ਮੀਨ ’ਤੇ ਡਿੱਗ ਗਏ, ਉੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ 23 ਖੰਭਿਆਂ ਅਤੇ 8 ਟਰਾਂਸਫਾਰਮਾਂ ਸਮੇਤ ਬਿਜਲੀ ਦੀਆਂ ਤਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗੀਆਂ, ਜਿਸ ਕਾਰਨ ਬਿਜਲੀ ਵਿਭਾਗ ਨੂੰ ਲਗਭਗ 25 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਪਾਵਰਕਾਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਨੂੰ ਚੱਲੀ ਤੇਜ਼ ਰਫਤਾਰ ਹਨੇਰੀ ਅਤੇ ਤੂਫਾਨ ਕਾਰਨ ਜਗਰਾਓਂ ਤੋਂ ਲੈ ਕੇ ਸਰਹਿੰਦ ਲਾਈਨ ਤੱਕ ਬਿਜਲੀ ਦੀਆਂ ਤਾਰਾਂ ਦੇ ਡਿੱਗਣ ਸਮੇਤ ਵੱਡੇ ਪੈਮਾਨੇ ’ਤੇ ਬਿਜਲੀ ਦੇ ਖੰਭੇ ਹੋਏ ਟਰਾਂਸਫਾਰਮਰ ਨੂੰ ਨੁਕਸਾਨ ਹੋਇਆ, ਜਿਸ ਕਾਰਨ ਜ਼ਿਆਦਾਤਰ ਇਲਾਕਿਆਂ ’ਚ ਬਿਜਲੀ ਦੀ ਸਪਲਾਈ ਬੁਰੀ ਤਰਾਂ ਨਾਲ ਪ੍ਰਭਾਵਿਤ ਰਹੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਉਨ੍ਹਾਂ ਦੱਸਿਆ ਕਿ ਸਬੰਧਤ ਇਲਾਕਿਆਂ ’ਚ ਬਿਜਲੀ ਦੀ ਸਪਲਾਈ ਨੂੰ ਬਹਾਲ ਕਰਨ ਲਈ ਦੇਰ ਰਾਤ ਨੂੰ ਹੀ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਸੜਕਾਂ ’ਤੇ ਉਤਰ ਮੋਰਚਾ ਸੰਭਾਲ ਲਿਆ ਗਿਆ, ਤਾਂ ਕਿ ਉਪਭੋਗਤਾਵਾਂ ਨੂੰ ਬਿਜਲੀ ਅਤੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਕਿੱਲਤ ਦਾ ਸਾਹਮਣਾ ਕਰਨਾ ਪਵੇ।
ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਦੇ ਚੀਫ ਇੰਜੀ. ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਇਲਾਕੇ ’ਚ ਬਿਜਲੀ ਦੇ ਖੰਭੇ, ਟਰਾਂਸਫਾਰਮਰ ਅਤੇ ਤਾਰਾਂ ਦੇ ਜਾਲ ਡਿੱਗਣ ਸਬੰਧੀ ਜਾਣਕਾਰੀ ਮਿਲਣ ਦੇ ਤੁਰੰਤ ਬਾਅਦ ਹੀ ਬਿਜਲੀ ਦੀ ਸਪਲਾਈ ਚਾਲੂ ਕਰਨ ਦੀ ਮੁਹਿੰਮ ਛੇੜ ਦਿੱਤੀ ਸੀ, ਜਿਸ ਵਿਚ ਸੜਕਾਂ ’ਤੇ ਡਿੱਗੇ ਹੋਏ ਭਾਰੀ ਦਰੱਖਤਾਂ ਨੂੰ ਜੇ. ਸੀ. ਬੀ. ਮਸ਼ੀਨਾਂ ਨਾਲ ਹਟਾਉਣ ਦੇ ਨਾਲ ਹੀ ਬਿਜਲੀ ਦੇ ਟਰਾਂਸਫਰ, ਖੰਭਿਆਂ ਅਤੇ ਬਿਜਲੀ ਦੀਆਂ ਤਾਰਾਂ ਨੂੰ ਕੁਝ ਹੀ ਘੰਟਿਆਂ ’ਚ ਫਿਰ ਤੋਂ ਦਰੁਸਤ ਕਰ ਕੇ ਬਿਜਲੀ ਦੀਆਂ ਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8