ਪੰਜਾਬ ''ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ  Alert ਜਾਰੀ

Sunday, Oct 04, 2026 - 06:40 PM (IST)

ਪੰਜਾਬ ''ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ  Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਪੰਜਾਬ ਵਿਚ 7 ਅਕਤੂਬਰ ਤੋਂ ਮੌਸਮ 'ਚ ਬਦਲਾਅ ਹੋਵੇਗਾ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 4 ਅਕਤੂਬਰ ਪੰਜਾਬ ਲਈ ਜ਼ਿਲ੍ਹੇਵਾਰ ਮੌਸਮ ਦੀ ਭਵਿੱਖਬਾਣੀ ਅਤੇ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਸੂਬੇ 'ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ, ਜਦਕਿ 7 ਅਤੇ 8 ਅਕਤੂਬਰ ਨੂੰ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਚਮਕ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ 10 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ

PunjabKesari

7 ਅਕਤੂਬਰ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਝੱਖੜ/ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਲਿਸ਼ਕਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਇਲਾਵਾ ਬਾਕੀ ਜ਼ਿਲ੍ਹੇ ਜਿਵੇਂ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ ਆਦਿ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। 

8 ਅਕਤੂਬਰ ਨੂੰ ਪੰਜਾਬ ਦੇ ਬਹੁਤੇ ਉੱਤਰੀ, ਕੇਂਦਰੀ ਅਤੇ ਪੂਰਬੀ ਹਿੱਸਿਆਂ 'ਚ ਮੌਸਮ ਵਿਭਾਗ ਦੀ ਚਿਤਾਵਨੀ ਜਾਰੀ ਰਹੇਗੀ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਦੱਖਣੀ-ਪੱਛਮੀ ਜ਼ਿਲ੍ਹੇ ਜਿਵੇਂ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਮੋਗਾ ਅਤੇ ਫਰੀਦਕੋਟ ਵਿਚ ਕਿਸੇ ਤਰ੍ਹਾਂ ਦੀ ਮੌਸਮ ਵਿਭਾਗ ਨੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News