ਪਰਾਲੀ ਸਾੜਣ ਦੇ ਮਾਮਲਿਆਂ ਵਿਚ ਪੁਲਸ ਦੀ ਵੱਡੀ ਕਾਰਵਾਈ

Tuesday, Oct 22, 2024 - 03:08 PM (IST)

ਪਰਾਲੀ ਸਾੜਣ ਦੇ ਮਾਮਲਿਆਂ ਵਿਚ ਪੁਲਸ ਦੀ ਵੱਡੀ ਕਾਰਵਾਈ

ਫਿਰੋਜ਼ਪੁਰ (ਮਲਹੋਤਰਾ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ ਕਾਰਵਾਈ ਜਾਰੀ ਰੱਖਦੇ ਹੋਏ ਜ਼ਿਲ੍ਹਾ ਪੁਲਸ ਨੇ ਸੋਮਵਾਰ 35 ਅਣਪਛਾਤੇ ਲੋਕਾਂ ਖ਼ਿਲਾਫ਼ ਪਰਚੇ ਦਰਜ ਕੀਤੇ ਹਨ। ਐੱਸ.ਐੱਸ.ਪੀ. ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਸੈਟੇਲਾਈਟ ਰਾਹੀਂ ਪਰਾਲੀ ਸਾੜਣ ਦੇ ਮਾਮਲਿਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। 

ਇਸੇ ਲੜੀ ਅਧੀਨ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 13 ਪਰਚੇ, ਥਾਣਾ ਮਮਦੋਟ ਪੁਲਸ ਨੇ 6 ਪਰਚੇ, ਥਾਣਾ ਆਰਫਕੇ ਪੁਲਸ ਨੇ 1 ਪਰਚਾ, ਥਾਣਾ ਘੱਲਖੁਰਦ ਪੁਲਸ ਨੇ 3 ਪਰਚੇ, ਥਾਣਾ ਸਦਰ ਜ਼ੀਰਾ ਪੁਲਸ ਨੇ 1 ਪਰਚਾ, ਥਾਣਾ ਮੱਲਾਂਵਾਲਾ ਪੁਲਸ ਨੇ 7 ਪਰਚੇ, ਥਾਣਾ ਲੱਖੋਕੇ ਬਹਿਰਾਮ ਪੁਲਸ ਨੇ 3 ਪਰਚੇ ਅਤੇ ਥਾਣਾ ਗੁਰੂਹਰਸਹਾਏ ਪੁਲਸ ਨੇ 1 ਪਰਚਾ ਦਰਜ ਕੀਤਾ ਹੈ। ਕਿਸੇ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ।


author

Gurminder Singh

Content Editor

Related News