ਪਰਾਲੀ ਨਾ ਸਾੜਨ ਸਬੰਧੀ ਸਰਕਾਰੀ ਹਦਾਇਤਾਂ ਇੰਨ-ਬਿੰਨ ਲਾਗੂ ਕਰਨ ਦੇ ਹੁਕਮ

10/17/2019 12:38:19 PM

ਚੰਡੀਗੜ੍ਹ (ਭੁੱਲਰ) : ਸੂਬੇ 'ਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਬੁੱਧਵਾਰ ਨੂੰ ਸਬੰਧਿਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਸਮੱਸਿਆ ਖਿਲਾਫ ਸੂਬਾਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

ਇੱਥੇ ਸੀਨੀਅਰ ਅਧਿਕਾਰੀਆਂ, ਜੋ ਕਿ ਸਾਰੇ ਜ਼ਿਲਿਆਂ 'ਚ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨੂੰ ਰੋਕਣ ਲਈ ਵਿੱਢੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ, ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਰੁਝਾਨ ਦੇ ਮਾਰੂ ਪ੍ਰਭਾਵ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਸਾਰੇ ਜ਼ਿਲਿਆਂ 'ਚ ਕਿਸਾਨਾਂ ਨਾਲ ਸੰਵਾਦ ਰਚਾਇਆ ਜਾਵੇ ਅਤੇ ਉਨ੍ਹਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਾਰਨ ਜ਼ਮੀਨਾਂ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਹਿਤ 'ਤੇ ਪੈਂਦੇ ਮਾਰੂ ਅਸਰ ਬਾਰੇ ਜਾਗਰੂਕ ਕੀਤਾ ਜਾਵੇ।


Babita

Content Editor

Related News