ਪਰਾਲੀ ਸਾੜਨ ਤੋਂ ਰੋਕਣ ਲਈ ਰੋਜ਼ ਖੇਤਾਂ ਦਾ ਦੌਰਾ ਕਰਨਗੇ ਅਧਿਕਾਰੀ

Saturday, Nov 02, 2019 - 08:50 AM (IST)

ਪਰਾਲੀ ਸਾੜਨ ਤੋਂ ਰੋਕਣ ਲਈ ਰੋਜ਼ ਖੇਤਾਂ ਦਾ ਦੌਰਾ ਕਰਨਗੇ ਅਧਿਕਾਰੀ

ਚੰਡੀਗੜ੍ਹ (ਭੁੱਲਰ) : ਪੰਜਾਬ 'ਚ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਖੇਤੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਇਕ ਹਫਤੇ ਦੌਰਾਨ ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤਾਂ 'ਚ ਪੂਰੀ ਤਰ੍ਹਾਂ ਸਰਗਰਮ ਅਤੇ ਚੌਕਸ ਰਹਣਿ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੀਆਂ ਖੇਤਾਂ 'ਚ ਚੱਲ ਰਹੀਆਂ ਗਤੀਵਿਧੀਆਂ ਦੀ ਮੁੱਖ ਦਫਤਰ ਵਲੋਂ ਨਿਗਰਾਨੀ ਕੀਤੀ ਜਾਵੇਗੀ।

ਸਕੱਤਰ ਨੇ ਫੀਲਡ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਸਖਤ ਨਜ਼ਰ ਰੱਖਣ ਲਈ ਦੁਪਹਿਰ 12.30 ਵਜੇ ਤੋਂ ਬਾਅਦ ਖੇਤਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਹੈ। ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਛੱਡ ਕੇ ਸਾਰੇ ਅਧਿਕਾਰੀਆਂ ਨੂੰ ਖੇਤਾਂ ਦਾ ਦੌਰਾ ਕਰਕੇ ਹਾਲ ਹੀ 'ਚ ਝੋਨੇ ਦੀ ਫਸਲ ਕੱਟਣ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਵਾਤਾਵਰਣ ਅਤੇ ਸਿਹਤ 'ਤੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ ਹੈ।

ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਅਧਿਕਾਰੀ ਬਿਨਾਂ ਐੱਸ. ਐੱਸ. ਐੱਮ. ਯੰਤਰ ਵਾਲੀਆਂ ਕੰਬਾਈਨਾਂ ਦੀ ਤਸਵੀਰ ਸਮੇਤ ਰਜਿਸਟ੍ਰੇਸ਼ਨ ਨੰਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਭੇਜਣ, ਤਾਂ ਜੋ ਇਨ੍ਹਾਂ 'ਤੇ 2 ਲੱਖ ਦਾ ਜ਼ੁਰਮਾਨਾ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਖੇਤਾਂ 'ਚ ਅੱਗ ਲਾਉਣ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕਰਨ ਵਾਲੀਆਂ ਹੋਰ ਟੀਮਾਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।


author

Babita

Content Editor

Related News