ਮਾਛੀਵਾੜਾ : ਪਰਾਲੀ ਸਾੜਨ ਵਾਲੇ ਕਿਸਾਨਾਂ ਦੇ SDM ਨੇ ਕੱਟੇ ਚਲਾਨ

Thursday, Oct 15, 2020 - 01:02 PM (IST)

ਮਾਛੀਵਾੜਾ : ਪਰਾਲੀ ਸਾੜਨ ਵਾਲੇ ਕਿਸਾਨਾਂ ਦੇ SDM ਨੇ ਕੱਟੇ ਚਲਾਨ

ਮਾਛੀਵਾੜਾ ਸਾਹਿਬ (ਟੱਕਰ) : ਪ੍ਰਸ਼ਾਸਨ ਵਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਕੇ ਨਿਯਮ ਤੋੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਐੱਸ. ਡੀ. ਐੱਮ ਸਮਰਾਲਾ ਗੀਤਿਕਾ ਸਿੰਘ ਨੇ ਆਪ ਇਲਾਕੇ ’ਚ ਜਾ ਕੇ ਜਿਨ੍ਹਾਂ ਕਿਸਾਨਾਂ ਨੇ ਖੇਤਾਂ ’ਚ ਅੱਗ ਲਗਾਈ ਸੀ, ਉਨ੍ਹਾਂ ਦੇ ਚਲਾਨ ਕੱਟੇ। ਗੀਤਿਕਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਪਰ ਫਿਰ ਵੀ ਕੁਝ ਕੁ ਕਿਸਾਨ ਨਿਯਮਾਂ ਨੂੰ ਛਿੱਕੇ ਟੰਗ ਕੇ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਨ੍ਹਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੇ ਚਲਾਨ ਕੱਟੇ ਗਏ।

ਉਨ੍ਹਾਂ ਕਿਹਾ ਕਿ ਪਰਾਲੀ ਦਾ ਧੂੰਆਂ ਮਨੁੱਖੀ ਜੀਵਨ ਲਈ ਖ਼ਤਰਾ ਖੜ੍ਹਾ ਕਰ ਰਿਹਾ ਹੈ, ਜਿਸ ਨਾਲ ਬੀਮਾਰੀਆਂ ਫੈਲ ਰਹੀਆਂ ਹਨ, ਇਸ ਲਈ ਕਿਸਾਨ ਪਰਾਲੀ ਨੂੰ ਖੇਤਾਂ 'ਚ ਹੀ ਵਾਹੁਣ ਅਤੇ ਅੱਗ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਉਹ ਆਪ ਖੁਦ ਤੇ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਰੋਜ਼ਾਨਾ ਸਮਰਾਲਾ ਸਬ-ਡਵੀਜ਼ਨ ਦਾ ਦੌਰਾ ਕਰਕੇ ਨਿਗਰਾਨੀ ਰੱਖਣਗੀਆਂ ਕਿ ਕਿਤੇ ਵੀ ਕੋਈ ਕਿਸਾਨ ਪਰਾਲੀ ਨੂੰ ਨਾ ਸਾੜੇ। ਇਸ ਲਈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਪਾਲਣਾ ਕਰਨ। ਐੱਸ. ਡੀ.ਐੱਮ. ਗੀਤਿਕਾ ਸਿੰਘ ਨੇ ਦੱਸਿਆ ਕਿ ਅੱਜ ਇਲਾਕੇ ’ਚ ਚੱਲਦੀਆਂ ਕੰਬਾਈਨਾਂ ਦੀ ਵੀ ਜਾਂਚ ਕੀਤੀ ਗਈ ਅਤੇ ਜੇਕਰ ਕੋਈ ਵੀ ਕੰਬਾਈਨ ਬਿਨ੍ਹਾਂ ਐੱਸ. ਐੱਮ. ਐੱਸ. ਸਿਸਟਮ ਤੋਂ ਬਗੈਰ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ।
 


author

Babita

Content Editor

Related News