ਪੰਜਾਬ ''ਚ ਵੱਧਣ ਲੱਗੇ ''ਪਰਾਲੀ'' ਸਾੜਨ ਦੇ ਮਾਮਲੇ, ਮੁੱਖ ਖੇਤੀਬਾੜੀ ਅਫ਼ਸਰ ਬੋਲੇ-ਕਿਸਾਨਾਂ ''ਤੇ ਹੋਵੇਗੀ ਕਾਰਵਾਈ

Saturday, Oct 23, 2021 - 11:49 AM (IST)

ਪੰਜਾਬ ''ਚ ਵੱਧਣ ਲੱਗੇ ''ਪਰਾਲੀ'' ਸਾੜਨ ਦੇ ਮਾਮਲੇ, ਮੁੱਖ ਖੇਤੀਬਾੜੀ ਅਫ਼ਸਰ ਬੋਲੇ-ਕਿਸਾਨਾਂ ''ਤੇ ਹੋਵੇਗੀ ਕਾਰਵਾਈ

ਲੁਧਿਆਣਾ (ਨਰਿੰਦਰ) : ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ ਵਾਧਾ ਹੋਣ ਲੱਗਾ ਹੈ। ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਦੇ ਨਾਲ-ਨਾਲ ਉਸ ਦੀ ਰਹਿੰਦ-ਖੂੰਹਦ ਖ਼ਾਸ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਅੱਗ ਲਾ ਕੇ ਸਾੜਿਆ ਜਾ ਰਿਹਾ ਹੈ। ਇਸ ਕਾਰਨ ਧਰਾਤਲ 'ਚ ਪ੍ਰਦੂਸ਼ਣ ਦੀ ਮਾਤਰਾ ਵੱਧ ਰਹੀ ਹ। ਤਿਉਹਾਰੀ ਸੀਜ਼ਨ ਹੋਣ ਕਰਕੇ ਅਤੇ ਮੌਸਮ ਵਿੱਚ ਵੱਡੀ ਤਬਦੀਲੀ ਆਉਣ ਕਰਕੇ ਇਨ੍ਹਾਂ ਦਿਨਾਂ ਅੰਦਰ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਹੈ। ਨਾ ਸਿਰਫ਼ ਪੰਜਾਬ, ਸਗੋਂ ਪੂਰੇ ਉੱਤਰ ਭਾਰਤ 'ਚ ਇਸ ਦਾ ਅਸਰ ਵੇਖਣ ਨੂੰ ਮਿਲਦਾ ਹੈ। ਪ੍ਰਦੂਸ਼ਣ ਦੇ ਵੱਧਣ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਨਾਲ ਹੀ ਚੌਗਿਰਦੇ ਨੂੰ ਵੀ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : BSF ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਵ ਪਾਰਟੀ ਬੈਠਕ

ਖ਼ਾਸ ਕਰਕੇ ਅੱਖਾਂ 'ਚ ਪਾਣੀ ਆਉਣਾ, ਸਾਹ ਦੀਆਂ ਬੀਮਾਰੀਆਂ, ਖਾਂਸੀ ਆਦਿ ਪ੍ਰਦੂਸ਼ਣ ਵੱਧਣ ਨਾਲ ਵੱਧ ਜਾਂਦੀਆਂ ਹਨ। ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਹੈ ਕਿ ਰੋਜ਼ਾਨਾ 10-15 ਮਾਮਲੇ ਪਰਾਲੀ ਨੂੰ ਅੱਗ ਲਾਉਣ ਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 'ਤੇ ਮਾਨੀਟਰਿੰਗ ਕੀਤੀ ਜਾ ਰਹੀ ਹੈ। ਬਕਾਇਦਾ ਜੋ ਕਿਸਾਨ ਪਰਾਲੀ ਨੂੰ ਅੱਗ ਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੁਰਮਾਨਾ ਵੀ ਹੋਵੇਗਾ। ਲੋੜ ਪੈਣ 'ਤੇ ਉਨ੍ਹਾਂ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਜਾਵੇਗਾ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਹੈ ਕਿ ਬੀਤੇ ਤਿੰਨ ਸਾਲਾਂ ਵਿੱਚ ਸਰਕਾਰ ਵੱਲੋਂ 4800 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 2 ਦਿਨ 'ਮੌਸਮ' ਰਹੇਗਾ ਖ਼ਰਾਬ, ਧੂੜ ਭਰੀ ਹਨ੍ਹੇਰੀ ਨਾਲ ਪੈ ਸਕਦੀ ਹੈ ਬਾਰਸ਼

ਇਸ ਤੋਂ ਇਲਾਵਾ ਕੋ-ਆਪਰੇਟਿਵ ਸੁਸਾਇਟੀਆਂ ਨੂੰ ਇਸ ਸਾਲ 5 ਕਰੋੜ ਰੁਪਏ ਕੀਮਤ ਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਕਿਸਾਨ ਆਸਾਨੀ ਨਾਲ ਰੰਗਾਂ ਦੀ ਵਰਤੋਂ ਕਰਕੇ ਜਾਂ ਤਾਂ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਦੇਣ ਜਾਂ ਫਿਰ ਉਸ ਦੀਆਂ ਗੰਢਾਂ ਬਣਾ ਕੇ ਖੇਤ ਤੋਂ ਬਾਹਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋ-ਆਪਰੇਟਿਵ ਸੋਸਾਇਟੀਆਂ ਜਾਂ ਉਹ ਕਿਸਾਨ ਜਿਨ੍ਹਾਂ ਨੇ ਸਬਸਿਡੀ 'ਤੇ ਮਸ਼ੀਨਾਂ ਲਈਆਂ ਹਨ, ਉਹ ਮਸ਼ੀਨਾਂ ਦੀ ਵਰਤੋਂ ਨਹੀਂ ਕਰਦੇ ਤਾਂ ਉਨ੍ਹਾਂ ਦੇ ਖਿਲਾਫ਼ ਕਾਰਵਾਈ ਹੋਵੇਗੀ। ਪਰਾਲੀ ਜਲਾਉਣ ਨਾਲ ਨਾ ਸਿਰਫ ਚੌਗਿਰਦੇ 'ਤੇ ਅਸਰ ਪੈਂਦਾ ਹੈ, ਸਗੋਂ ਮਨੁੱਖੀ ਸਿਹਤ 'ਤੇ ਵੀ ਇਸ ਦਾ ਮਾੜਾ ਪ੍ਰਭਾਵ ਪੈਂਦਾ ਹੈ।

ਇਹ ਵੀ ਪੜ੍ਹੋ : ਬੈੱਡਰੂਮ 'ਚ ਟੋਆ ਪੁੱਟ ਕੇ ਕੁੜੀ ਨੂੰ ਦੱਬਣ ਵਾਲੇ ਮੰਗੇਤਰ ਦਾ ਇਕ ਹੋਰ ਖ਼ੌਫਨਾਕ ਕਾਰਨਾਮਾ ਆਇਆ ਸਾਹਮਣੇ

ਜੇਕਰ ਲੁਧਿਆਣਾ ਵਿੱਚ ਮੌਜੂਦਾ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਏਅਰ ਕੁਆਲਿਟੀ ਇੰਡੈਕਸ 143 ਦੇ ਕਰੀਬ ਰਿਕਾਰਡ ਕੀਤਾ ਗਿਆ ਹੈ, ਜੋ ਕਿ 50 ਤੋਂ ਵੀ ਹੇਠਾਂ ਰਹਿਣਾ ਚਾਹੀਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਵਿੱਚ ਵਾਤਾਵਰਣ 'ਚ ਤਬਦੀਲੀਆਂ ਆਉਂਦੀਆਂ ਹਨ। ਹਵਾ ਦੀ ਰਫ਼ਤਾਰ ਮਹਿਜ਼ 2 ਕਿਲੋਮੀਟਰ ਪ੍ਰਤੀ ਘੰਟਾ ਚੱਲਣ ਕਰਕੇ ਵਾਤਾਵਰਣ 'ਚ ਗੁਬਾਰ ਜਿਹਾ ਬਣ ਜਾਂਦਾ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News