ਪੰਜਾਬ 'ਚ ਪਰਾਲੀ ਸਾੜਨ ਦੇ 37 ਹਜ਼ਾਰ ਮਾਮਲੇ ਆਏ ਸਾਹਮਣੇ, 6 ਜ਼ਿਲ੍ਹਿਆਂ ਦਾ AQI ਵਧਿਆ

11/08/2021 3:48:10 PM

ਪਟਿਆਲਾ (ਇੰਦਰਜੀਤ) : ਪੰਜਾਬ ਦੇ ਕਿਸਾਨਾਂ ਵੱਲੋਂ ਖੇਤਾਂ 'ਚ ਪਰਾਲੀ ਸਾੜਨ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ 'ਚ ਸਰਕਾਰ ਅਤੇ ਵਿਭਾਗ ਲਈ ਇਨ੍ਹਾਂ ਕੇਸਾਂ ਨੂੰ ਰੋਕਣਾ ਚੁਣੌਤੀ ਬਣਿਆ ਹੋਇਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਕੇਸਾਂ 'ਚ ਕਮੀ ਆਈ ਹੈ, ਹਾਲਾਂਕਿ ਪਿਛਲੇ ਕੁੱਝ ਦਿਨਾਂ 'ਚ ਹਰ ਰੋਜ਼ 3 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਰਾਹਤ : ਅੱਜ ਤੋਂ ਪੈਟਰੋਲ 95 ਰੁਪਏ ਤੇ ਡੀਜ਼ਲ 83.75 ਰੁਪਏ ਪ੍ਰਤੀ ਲਿਟਰ ਮਿਲੇਗਾ

ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਹੁਣ ਤੱਕ ਪਰਾਲੀ ਸਾੜਨ ਦੇ 37 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆ ਚੁੱਕੇ ਹਨ। ਚੇਅਰਮੈਨ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ 6 ਜ਼ਿਲ੍ਹਿਆਂ 'ਚ ਏਅਰ ਕੁਆਲਿਟੀ ਇੰਡੈਕਸ (AQI) 'ਚ ਵਾਧਾ ਹੋਇਆ ਹੈ ਪਰ ਹੁਣ ਹਵਾ ਸਾਫ਼ ਹੈ। ਪ੍ਰੋ. ਆਦਰਸ਼ ਪਾਲ ਵਿਗ ਨੇ ਕਿਹਾ ਕਿ 6 ਨਵੰਬਰ ਤੱਕ ਪਰਾਲੀ ਸਾੜਨ ਦੇ 32 ਹਜ਼ਾਰ ਕੇਸਾਂ 'ਚ 43 ਲੱਖ, 15 ਹਜ਼ਾਰ ਜ਼ੁਰਮਾਨਾ ਲਾਇਆ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ : 'ਚਿੱਟੇ' ਨੇ ਨਿਗਲੀ ਇਕ ਹੋਰ ਨੌਜਵਾਨ ਦੀ ਜ਼ਿੰਦਗੀ, 2 ਦਿਨਾਂ ਤੱਕ ਦੋਸਤ ਦੇ ਕਮਰੇ 'ਚ ਪਈ ਰਹੀ ਲਾਸ਼

ਪ੍ਰੋ. ਆਦਰਸ਼ ਪਾਲ ਵਿਗ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਕਿ ਇਸ ਵਾਰ ਲੋਕਾਂ ਨੇ ਗਰੀਨ ਪਟਾਕੇ ਚਲਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ 'ਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਦੀਵਾਲੀ ਵਾਲੇ ਦਿਨ ਘੱਟ ਪ੍ਰਦੂਸ਼ਣ ਹੋਇਆ ਹੈ।

ਇਹ ਵੀ ਪੜ੍ਹੋ : ਉਪ ਮੁੱਖ ਮੰਤਰੀ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਦਿੱਤੇ ਜਾਣ 'ਤੇ 'ਆਪ' ਦੀ ਪ੍ਰਤੀਕਿਰਿਆ, ਕਹੀ ਇਹ ਗੱਲ

ਪ੍ਰੋ. ਆਦਰਸ਼ ਪਾਲ ਵਿਗ ਨੇ ਕਿਹਾ ਕਿ ਦਿੱਲੀ ਹਮੇਸ਼ਾ ਹੀ ਪੰਜਾਬ 'ਤੇ ਉਂਗਲੀ ਕਰਦਾ ਸੀ ਕਿ ਪਰਾਲੀ ਸਾੜਨ ਕਾਰਨ ਦਿੱਲੀ 'ਚ ਪ੍ਰਦੂਸ਼ਣ ਵੱਧਦਾ ਹੈ ਪਰ ਇਹ ਦੋਸ਼ ਬੇ-ਬੁਨਿਆਦ ਹਨ। ਉਨ੍ਹਾਂ ਕਿਹਾ ਕਿ ਹਵਾ 'ਤੇ ਕਿਸ ਦਾ ਜ਼ੋਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News