ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰ ਸਾਂਝੇ ਪ੍ਰਸਤਾਵ 'ਤੇ ਕਰ ਰਹੀ ਕੰਮ

07/20/2022 4:09:28 PM

ਚੰਡੀਗੜ੍ਹ : ਪੰਜਾਬ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਅਜਿਹਾ ਪ੍ਰਸਤਾਵ ਲੈ ਕੇ ਆ ਰਹੀ ਹੈ, ਜਿਸ ਤਹਿਤ ਪੰਜਾਬ 'ਚ ਪਰਾਲੀ ਨਾ ਸਾੜਨ 'ਤੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲ ਸਕੇਗਾ। ਇਸ ਕਦਮ ਦਾ ਮਕਸਦ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ ਹੈ। ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲਾਗਤ ਦਾ ਇਕ ਹਿੱਸਾ ਸਾਂਝਾ ਕਰਨ ਲਈ ਸਹਿਮਤੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ 'ਚ ਅਕਾਲੀ ਦਲ ਦਾ ਧਰਨਾ, ਸੁਖਬੀਰ ਬਾਦਲ ਨੇ ਆਖੀਆਂ ਵੱਡੀਆਂ ਗੱਲਾਂ

ਇਸ ਲਈ ਕੇਂਦਰ ਸਰਕਾਰ ਤੋਂ ਵੀ ਯੋਗਦਾਨ ਦੀ ਵੀ ਲੋੜ ਪੈ ਸਕਦੀ ਹੈ। ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੇ ਪੁਸ਼ਟੀ ਕੀਤੀ ਕਿ ਇਸ ਪ੍ਰਸਤਾਵ ਨੂੰ ਵਧੀਆ ਬਣਾਇਆ ਜਾ ਰਿਹਾ ਹੈ ਅਤੇ ਸਕੀਮ 'ਚ 1875 ਕਰੋੜ ਰੁਪਏ ਦਾ ਖ਼ਰਚਾ ਸ਼ਾਮਲ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਕੀ ਪਾਕਸ' ਨੂੰ ਲੈ ਕੇ ਹਦਾਇਤਾਂ ਜਾਰੀ, ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣ ਦੀ ਸਲਾਹ

ਪੰਜਾਬ ਅਤੇ ਦਿੱਲੀ ਸਰਕਾਰਾਂ 375 ਕਰੋੜ ਰੁਪਏ ਦਾ ਯੋਗਦਾਨ ਪਾ ਸਕਦੀਆਂ ਹਨ ਅਤੇ ਦੋਵੇਂ ਸਰਕਾਰਾਂ ਉਮੀਦ ਕਰ ਰਹੀਆਂ ਹਨ ਕਿ ਬਾਕੀ ਬਚੀ ਰਾਸ਼ੀ ਦਾ ਯੋਗਦਾਨ ਕੇਂਦਰ ਸਰਕਾਰ ਵੱਲੋਂ ਪਾਇਆ ਜਾਵੇਗਾ। ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਇਸ ਪ੍ਰਸਤਾਵ ਨੂੰ ਜਲਦ ਹੀ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ ਅਤੇ ਬਾਅਦ 'ਚ ਇਸ ਨੂੰ ਦਿੱਲੀ ਸਰਕਾਰ ਨੂੰ ਭੇਜਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News