ਸਰਕਾਰੀ ਚਿਤਾਵਨੀ ਦੇ ਬਾਵਜੂਦ ਪੰਜਾਬ ''ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

Monday, Oct 08, 2018 - 04:38 PM (IST)

ਸਰਕਾਰੀ ਚਿਤਾਵਨੀ ਦੇ ਬਾਵਜੂਦ ਪੰਜਾਬ ''ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

ਲੁਧਿਆਣਾ (ਸਲੂਜਾ) : ਪੰਜਾਬ ਸਰਕਾਰ ਵਲੋਂ ਭਾਵੇਂ ਹੀ ਪਰਾਲੀ ਨੂੰ ਨਾ ਸਾੜਨ ਲਈ ਸਖਤ ਰੁਖ ਅਖਤਿਆਰ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੇ ਵੱਖ-ਵੱੱਖ ਹਿੱਸਿਆਂ 'ਚ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ, ਜਿਸ ਨੂੰ ਲੈ ਕੇ ਦਿੱਲੀ ਨਾਲ ਲੱਗਦੇ ਕੁਝ ਸੂਬਿਆਂ 'ਚ ਸੰਘਣੀ ਸਮੌਗ ਆਸਮਾਨ 'ਤੇ ਛਾ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਇਸ ਤਰ੍ਹਾਂ ਦੇ ਹਾਲਾਤ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ 'ਚ ਵੀ ਪੈਦਾ ਹੋ ਸਕਦੇ ਹਨ।

ਪਰਾਲੀ ਨੂੰ ਸਾੜਨ ਦੇ ਮਾਮਲੇ 'ਚ ਸਰਕਾਰ ਵਲੋਂ ਜੋ ਫੈਸਲਾ ਲਿਆ ਗਿਆ ਹੈ, ਉਹ ਕਿਸਾਨਾਂ ਲਈ ਬਹੁਤ ਹੀ ਘਾਤਕ ਸਾਬਿਤ ਹੋਣ ਵਾਲਾ ਹੈ ਕਿਉਂਕਿ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਏਵਜ਼ 'ਚ 200 ਰੁਪਏ ਪ੍ਰਤੀ ਕੁਇੰਟਲ ਜਾਂ ਫਿਰ 5000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਸਰਕਾਰ ਨੇ ਬੀਤੇ ਸਾਲ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਏਵਜ਼ 'ਚ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਾਉਣ ਦੀ ਗੱਲ ਕਹੀ ਸੀ। ਸਰਕਾਰ ਨੇ ਇਸ ਦੇ ਲਈ ਕੁਝ ਚੋਣਵੇਂ ਡੀਲਰਾਂ ਤੋਂ ਮਸ਼ੀਨਰੀ ਖਰੀਦਣ ਦੀ ਸ਼ਰਤ ਰੱਖੀ, ਜੋ ਬਾਜ਼ਾਰ ਤੋਂ ਮਹਿੰਗੇ ਭਾਅ 'ਤੇ ਦਿੱਤੀ ਜਾ ਰਹੀ ਹੈ। ਇਸ ਲਈ ਸਰਕਾਰ ਨੂੰ ਆਪਣੇ ਫੈਸਲੇ 'ਤੇ ਇਕ ਵਾਰ ਫਿਰ ਤੋਂ ਵਿਚਾਰ ਕਰਨ ਦੀ ਲੋੜ ਹੈ। 
 


Related News