ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ

Sunday, Oct 13, 2024 - 04:28 PM (IST)

ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਵਾਹੀ) : ਫਿਰੋਜ਼ਪੁਰ ਦੇ ਪਿੰਡ ਜੋਗੇਵਾਲਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ ਥਾਣਾ ਮਖੂ ਦੀ ਪੁਲਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਜੋਗੇਵਾਲਾ ਵਿੱਚ ਕਿਸੇ ਵਿਅਕਤੀ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ 'ਤੇ ਪੁਲਸ ਪਾਰਟੀ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News