ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ

Thursday, Nov 07, 2024 - 04:38 PM (IST)

ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਪੁਲਸ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਚ. ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਕਲਸਟਰ ਅਫ਼ਸਰ ਰਿਤਿਕਾ ਅਤੇ ਨੋਡਲ ਅਫ਼ਸਰ ਕੁਲਵੰਤ ਸਿੰਘ ਵੱਲੋਂ ਇਕ ਰਿਪੋਰਟ ਭੇਜੀ ਗਈ।

ਇਸ ਮੁਤਾਬਕ 5 ਨਵੰਬਰ ਨੂੰ ਰਕਬਾ ਸੰਤੋਖ ਸਿੰਘ ਵਾਲਾ ਵਿਖੇ ਸੈਟੇਲਾਈਟ ਰਾਹੀਂ ਪ੍ਰਾਪਤ ਹੋਈ ਲੋਕੇਸ਼ਨ ਤੋਂ ਕਰੀਬ ਮੀਟਰ ਦੀ ਦੂਰੀ ’ਤੇ ਕਿਸਾਨ ਨੇ ਖੇਤ ਵਿਚ 4 ਨਵੰਬਰ ਨੂੰ ਅੱਗ ਲਾਈ ਸੀ। ਇਹ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਡੀ. ਸੀ. ਸਾਹਿਬ ਫਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਹੈ, ਜਿਸ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News