ਪਰਾਲੀ ਨੂੰ ਅੱਗ ਲਗਾਉਣ ਵਾਲੇ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Thursday, Nov 14, 2024 - 05:17 PM (IST)

ਫਾਜ਼ਿਲਕਾ (ਨਾਗਪਾਲ) : ਉਪ ਮੰਡਲ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਗਸ਼ਤ ਦੌਰਾਨ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਇਹ ਕਾਰਵਾਈ ਕੀਤੀ ਹੈ।
ਪਿੰਡ ਕੰਧਵਾਲਾ ਹਾਜ਼ਰ ਖਾਂ ਅਤੇ ਪਿੰਡ ਮੂਲਿਆਂ ਵਾਲੀ ਦੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀਆਂ ਖਿਲ਼ਾਫ਼ ਮਾਮਲਾ ਦਰਜ ਕੀਤਾ ਗਿਆ ਹੈ।