ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ ''ਤੇ ਪਰਚਾ ਦਰਜ
Thursday, Nov 06, 2025 - 02:51 PM (IST)
ਜਲਾਲਾਬਾਦ (ਬੰਟੀ) : ਥਾਣਾ ਅਮੀਰਖਾਸ ਪੁਲਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਵਰਣ ਸਿੰਘ ਨੇ ਦੱਸਿਆ ਕਿ ਮਿਤੀ 05-11-2025 ਨੂੰ ਇੱਕ ਪੱਤਰ ਉਪ ਡਵੀਜ਼ਨ ਮੋਨੀਟਰਿੰਗ ਕਮੇਟੀ ਜਲਾਲਾਬਾਦ ਵੱਲੋਂ ਪ੍ਰਾਪਤ ਹੋਇਆ।
ਇਸ ਦੇ ਮੁਤਾਬਕ 03-11-2025 ਨੂੰ ਕਾਸ਼ਤਕਾਰਾਂ ਕੁਲਦੀਪ ਕੌਰ ਪਤਨੀ ਸੂਬਾ ਸਿੰਘ, ਮਲਕੀਤ ਸਿੰਘ ਪੁੱਤਰ ਨਿਸ਼ਾਨ ਅਤੇ ਸਰਬਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਘਾਂਗਾ ਕਲਾਂ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸ ਦੇ ਆਧਾਰ 'ਤੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
