ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
Friday, Sep 18, 2026 - 12:50 PM (IST)
ਫਿਰੋਜ਼ਪੁਰ (ਮਲਹੋਤਰਾ) : ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਦੇ ਨਾਲ ਹੀ ਪਰਾਲੀ ਨੂੰ ਸਾੜਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਪਰਾਲੀ ਦਾ ਖੇਤਾਂ ਵਿਚ ਹੀ ਉੱਚਿਤ ਪ੍ਰਬੰਧ ਕੀਤਾ ਜਾਵੇ। ਖੇਤੀਬਾੜੀ ਵਿਭਾਗ ਦੇ ਕੋਲ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਉਪਲੱਬਧ ਹਨ, ਪੰਚਾਇਤਾਂ ਅਤੇ ਕਿਸਾਨ ਵਿਭਾਗ ਅਧਿਕਾਰੀਆਂ ਦੇ ਨਾਲ ਤਾਲਮੇਲ ਕਰਕੇ ਇਨਾਂ ਮਸ਼ੀਨਾਂ ਦੀ ਵਰਤੋਂ ਕਰਨ।
ਉਪ ਮੰਡਲ ਅਫਸਰ ਅਭਿਸ਼ੇਕ ਸ਼ਰਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪਰਾਲੀ ਸਾੜਣ ਦੀਆਂ ਘਟਨਾਵਾਂ ਤੇ ਨਜ਼ਰ ਰੱਖਦ ਦੇ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਤੌਰ ਨੌਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਅਤੇ ਜਿੱਥੇ ਕਿਤੇ ਵੀ ਪਰਾਲੀ ਸਾੜਣ ਦੇ ਮਾਮਲੇ ਸਾਹਮਣੇ ਆਏ, ਸਬੰਧਿਤ ਕਿਸਾਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
