ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ ਕਿਸਾਨ ਖ਼ਿਲਾਫ਼ ਮਾਮਲਾ ਦਰਜ

Sunday, Oct 25, 2026 - 02:44 PM (IST)

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ ਕਿਸਾਨ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ (ਬਜਾਜ) : ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਅੱਗ ਲਗਾਉਣ ਦੇ ਮਾਮਲੇ 'ਚ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਬਿਜਲੀ ਬੋਰਡ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਬੋਰਡ ਵਿੱਚ ਬਤੌਰ ਏ. ਐੱਲ. ਐੱਮ. ਤਾਇਨਾਤ ਮਨਦੀਪ ਸਿੰਘ ਵੱਲੋਂ ਪੁਲਸ ਨੂੰ ਦਿੱਤੀ ਗਈ ਸੂਚਨਾ 'ਚ ਦੱਸਿਆ ਗਿਆ ਕਿ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਦੇ ਰਹਿਣ ਵਾਲੇ ਕਿਸ਼ੋਰ ਸਿੰਘ ਪੁੱਤਰ ਗੁਲਾਬ ਸਿੰਘ ਨੇ ਆਪਣੇ ਖੇਤ 'ਚ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੈ।

ਇਸ ਤਰ੍ਹਾਂ ਉਸ ਵੱਲੋਂ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕੀਤੀ ਗਈ। ਏ. ਐੱਸ. ਆਈ. ਸਤਨਾਮ ਦਾਸ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦਿਆਂ ਕਿਸ਼ੋਰ ਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 229, ਮਿਤੀ 24 ਅਕਤੂਬਰ 2026, ਧਾਰਾ 223 ਬੀ.ਐੱਨ.ਐੱਸ. ਤਹਿਤ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪੈਂਦਾ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਇਸ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾਂਦੀ ਹੈ।
 


author

Babita

Content Editor

Related News