ਪੰਜਾਬ 'ਚ ਟੁੱਟੇ ਪਰਾਲੀ ਸਾੜਨ ਦੇ ਸਾਰੇ ਰਿਕਾਰਡ, ਸੰਗਰੂਰ 'ਚ ਸਾਹਮਣੇ ਆਏ ਸਭ ਤੋਂ ਜ਼ਿਆਦਾ ਮਾਮਲੇ

11/03/2022 1:47:24 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ 'ਚ ਪਰਾਲੀ ਸਾੜਨ ਦਾ ਅੰਕੜਾ 21 ਹਜ਼ਾਰ ਨੂੰ ਪਾਰ ਕਰ ਗਿਆ ਹੈ। ਬੁੱਧਵਾਰ ਨੂੰ ਸੂਬੇ ਭਰ 'ਚ ਇਸ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਸਭ ਤੋਂ ਵੱਧ 3634 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਸੂਬੇ 'ਚ 2 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਕੁੱਲ ਗਿਣਤੀ 21,480 ਹੋ ਗਈ ਹੈ, ਜੋ ਪਿਛਲੇ ਸਾਲ 2 ਨਵੰਬਰ ਤੱਕ 17,921 ਸੀ।

ਇਹ ਵੀ ਪੜ੍ਹੋ : ਪੰਜਾਬ ਦੀ ਇਸ ਜੇਲ੍ਹ ਦੇ ਕੈਦੀ 'ਕਾਲੇ ਪੀਲੀਏ' ਦੇ ਕਲਾਵੇ 'ਚ ਆਏ, ਸਾਹਮਣੇ ਆਏ ਅਸਲ ਅੰਕੜੇ

ਦੂਜੇ ਪਾਸੇ ਬੁੱਧਵਾਰ ਨੂੰ ਸਭ ਤੋਂ ਵੱਧ 677 ਪਰਾਲੀ ਸਾੜਨ ਦੀਆਂ ਘਟਨਾਵਾਂ ਇਕੱਲੇ ਸੰਗਰੂਰ 'ਚ ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਪਟਿਆਲਾ 'ਚ 395, ਫਿਰੋਜ਼ਪੁਰ 'ਚ 342, ਬਠਿੰਡਾ 'ਚ 317, ਬਰਨਾਲਾ 'ਚ 278 ਅਤੇ ਲੁਧਿਆਣਾ 'ਚ 198 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਪੰਜਾਬ 'ਚ ਪਰਾਲੀ ਸਾੜਨ ਦੀਆਂ ਇਨ੍ਹਾਂ ਵੱਧ ਰਹੀਆਂ ਘਟਨਾਵਾਂ ਕਾਰਨ ਸੂਬੇ ਦੀ ਹਵਾ 'ਚ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਕਈ ਸ਼ਹਿਰਾਂ 'ਚ ਹਵਾ ਗੁਣਵੱਤਾ ਸੂਚਕ ਅੰਕ ਨਿਰਧਾਰਿਤ ਅੰਕੜੇ ਤੋਂ ਵੱਧ ਦਰਜ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita