ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦਾ Action ਪਲਾਨ, ਖਿੱਚੀ ਪੂਰੀ ਤਿਆਰੀ
Tuesday, Oct 03, 2023 - 01:43 PM (IST)
ਚੰਡੀਗੜ੍ਹ : ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 776 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਹੁਣ ਜਿੱਥੇ ਇਕ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਾਰਵਾਈ ਕੀਤੀ ਜਾਵੇਗੀ ਤਾਂ ਦੂਜੇ ਪਾਸੇ ਪਰਾਲੀ ਨਾ ਸਾੜ ਕੇ ਸਰਕਾਰ ਦਾ ਸਹਿਯੋਗ ਕਰਨ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਸਾਲ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੂੰ ਇਕ ਐਕਸ਼ਨ ਪਲਾਨ ਸੌਂਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਵਾਪਸ ਲਿਆ ਗਿਆ ਇਹ ਫ਼ੈਸਲਾ
ਇਸ 'ਚ ਦੱਸਿਆ ਗਿਆ ਹੈ ਕਿ ਸੂਬਾ ਸਰਕਾਰ ਨੇ 2022 ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ 50 ਫ਼ੀਸਦੀ ਤੋਂ ਜ਼ਿਆਦਾ ਕਮੀ ਲਿਆਉਣਾ ਦਾ ਟੀਚਾ ਰੱਖਿਆ ਹੈ। ਪਰਾਲੀ ਨੂੰ ਖੇਤਾਂ 'ਚ ਸਾੜਨ ਦੀ ਬਜਾਏ ਹੋਰ ਤਰੀਕਿਆਂ ਅਧੀਨ 1,17,672 ਸੀ. ਆਰ. ਐੱਮ. ਮਸ਼ੀਨਾਂ ਦਾ ਇਸਤੇਮਾਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ 'ਚ ਇਸ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸੜਨੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ NRI ਔਰਤ ਨਾਲ ਜਬਰ-ਜ਼ਿਨਾਹ, CM ਮਾਨ ਤੱਕ ਪੁੱਜੀ ਗੱਲ, ਪੜ੍ਹੋ ਪੂਰੀ ਖ਼ਬਰ
ਅਜੇ 15 ਸਤੰਬਰ ਨੂੰ ਝੋਨੇ ਦੀ ਕਟਾਈ ਸ਼ੁਰੂ ਹੋਈ ਹੈ ਕਿ 16 ਦਿਨਾਂ ਅੰਦਰ ਹੀ ਪਰਾਲੀ ਸਾੜਨ ਦੇ 342 ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਸਾਲਾਂ ਨੂੰ ਦੇਖਿਆ ਜਾਵੇ ਤਾਂ ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ 'ਚ ਭਾਰੀ ਵਾਧਾ ਹੋਇਆ ਹੈ। 15 ਸਤੰਬਰ ਤੋਂ ਇਕ ਅਕਤੂਬਰ ਦੌਰਾਨ ਇਸ ਵਾਰ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਬੀਤੇ 2 ਸਾਲਾਂ ਦੇ ਮੁਕਾਬਲੇ ਇਸ ਵਾਰ 1 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਬੇਤਹਾਸ਼ਾ ਵਾਧਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8