ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਮਾਮਲਾ ਦਰਜ
Wednesday, Oct 22, 2025 - 11:24 AM (IST)
ਗੁਰਦਾਸਪੁਰ (ਵਿਨੋਦ)- ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਇਕ ਕਿਸਾਨ ਦੇ ਖ਼ਿਲਾਫ਼ ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪਾਹੁਲ ਤੁਲੀ ਕਲੱਸਟਰ ਅਫਸਰ ਸਟੱਬਲ ਬਰਨਿੰਗ ਬਲਾਕ ਗੁਰਦਾਸਪੁਰ ਨੇ ਆਪਣੇ ਪੱਤਰ ਅਨੁਸਾਰ ਦੱਸਿਆ ਕਿ ਪਿੰਡ ਦਾਖਲਾ ਵਿਚ ਪੀ.ਆਰ.ਐੱਸ.ਸੀ ਤੋਂ ਪ੍ਰਾਪਤ ਲੋਕੇਸ਼ਨ ਅਨੁਸਾਰ ਅੱਗ ਲੱਗਣ ਸਬੰਧੀ ਪਤਾ ਲੱਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ
ਉਨ੍ਹਾਂ ਦੱਸਿਆ ਕਿ ਮੌਕੇ ’ਤੇ ਜਾ ਕੇ ਵੇਖਿਆ ਤਾਂ ਖੇਤ ਵਿਚ ਪਰਾਲੀ ਦੀਆਂ ਗੱਠਾਂ ਚੁੱਕਵਾ ਦਿੱਤੀਆਂ ਗਈਆਂ ਸਨ, ਕੁਝ ਗੱਠਾਂ ਖੁੱਲ੍ਹੀਆਂ ਰਹਿ ਜਾਣ ਕਾਰਨ ਉਨ੍ਹਾਂ ਨੂੰ ਅੱਗ ਲਗਾਈ ਗਈ ਸੀ, ਜੋ ਮੌਕੇ ਉੱਪਰ ਬੁਝਾ ਦਿੱਤੀ ਗਈ ਸੀ। ਇਸ ਤਰ੍ਹਾਂ ਵੀਰ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਦਾਖ਼ਲਾ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ। ਜਿਸ ’ਤੇ ਉਕਤ ਕਿਸਾਨ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
