ਪੰਜਾਬ ਸਰਕਾਰ ਦਾ ਦਾਅਵਾ, ਸਾਲ 2024 ਤੱਕ ਪਰਾਲੀ ਸਾੜਨ ਦਾ ਸਿਲਸਿਲਾ ਹੋਵੇਗਾ ਖ਼ਤਮ
Friday, Jul 29, 2022 - 12:25 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸਾਲ 2024 ਤੱਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਇਹ ਗੱਲ ਵਾਤਾਵਰਣ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਵੱਲੋਂ ਰਾਜ ਸਭਾ 'ਚ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਰਾਜ ਵਿਸ਼ੇਸ਼ ਕਾਰਜ ਯੋਜਨਾ ਵੀ ਸੌਂਪੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਦੀ ਕਿਸਾਨਾਂ ਨੂੰ ਸਲਾਹ
ਦੱਸਣਯੋਗ ਹੈ ਕਿ ਪੰਜਾਬ 'ਚ ਹਰ ਸਾਲ ਕਰੀਬ 2 ਕਰੋੜ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ। ਰਾਜ ਸਰਕਾਰ ਦੀ ਯੋਜਨਾ ਮੁਤਾਬਕ ਸੂਬਾ ਸਰਕਾਰ ਨੇ ਫ਼ਸਲੀ ਵਿਭਿੰਨਤਾ 2023-24 ਤੱਕ 5.22 ਮੀਟ੍ਰਿਕ ਟਨ ਦਾ ਪ੍ਰਸਤਾਵ ਕੀਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਸੀਂ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਪਰਹੇਜ਼ ਕਰਨ ਵਾਲੇ ਕਿਸਾਨਾਂ ਨੂੰ ਨਕਦ ਉਤਸ਼ਾਹ ਰਾਸ਼ੀ ਦੇਣ ਦੀ ਤਜਵੀਜ਼ ਤਿਆਰ ਕੀਤੀ ਹੈ। ਇਹ ਵੀ ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ 'ਚ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ 'ਚ ਹਵਾ ਪ੍ਰਦੂਸ਼ਣ ਦੇ ਪੱਧਰ 'ਚ ਖ਼ਤਰਨਾਕ ਵਾਧਾ ਹੋਣ ਪਿੱਛੇ ਪੰਜਾਬ ਅਤੇ ਹਰਿਆਣਾ 'ਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਇਕ ਮੁੱਖ ਕਾਰਨ ਦੱਸਿਆ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ