ਚਿੰਤਾਜਨਕ : ਪੰਜਾਬ ''ਚ ਇੱਕੋ ਦਿਨ ਪਰਾਲੀ ਸਾੜਨ ਦੇ 711 ਮਾਮਲੇ, ਕਿਸਾਨ ਯੂਨੀਅਨਾਂ ਦੀ ਸਰਕਾਰ ਨੂੰ ਚਿਤਾਵਨੀ
Monday, Oct 10, 2022 - 03:55 PM (IST)
ਲੁਧਿਆਣਾ (ਸਲੂਜਾ) : ਪੰਜਾਬ ਸਰਕਾਰ, ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦਾ ਇਸ ਗੱਲ 'ਤੇ ਪੂਰਾ ਜ਼ੋਰ ਲੱਗਾ ਹੋਇਆ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਨੂੰ ਨਾ ਸਾੜਨ। ਇਸ ਮੁਹਿੰਮ 'ਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਇਕ ਦਿਨ 'ਚ 711 ਮਾਮਲੇ ਪਰਾਲੀ ਸਾੜਨ ਦੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਅਲਰਟ ਜਾਰੀ, ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ
ਇਨ੍ਹਾਂ 'ਚ ਸਭ ਤੋਂ ਜ਼ਿਆਦਾ ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਹਨ। ਤਰਨਤਾਰਨ ਦੇ 130 ਮਾਮਲਿਆਂ ਸਮੇਤ 454 ਮਾਮਲੇ ਦਰਜ ਹੋਏ। ਇਸ ਤੋਂ ਇਲਾਵਾ ਬਠਿੰਡਾ, ਫਾਜ਼ਿਲਕਾ, ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ 'ਚ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਏ। ਦੱਸਣਯੋਗ ਹੈ ਕਿ ਸਾਲ 2021 'ਚ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ 'ਚ ਪਰਾਲੀ ਸਾੜਨ ਦੇ ਮਾਮਲੇ 9705 ਰਿਕਾਰਡ ਹੋਏ ਸਨ, ਜਦੋਂ ਕਿ 2020 'ਚ ਇਹ 8006 ਮਾਮਲੇ ਸਨ।
ਇਹ ਵੀ ਪੜ੍ਹੋ : ਸ਼ਰਮਨਾਕ : 8 ਮਹੀਨੇ ਦੀ ਧੀ 'ਤੇ ਪਿਸਤੌਲ ਤਾਣ ਰਿਟਾਇਰਡ ਪੁਲਸ ਮੁਲਾਜ਼ਮ ਨੇ ਮਾਂ ਨਾਲ ਬਣਾਏ ਸਰੀਰਕ ਸਬੰਧ
ਇਸ ਦੌਰਾਨ ਕਿਸਾਨ ਯੂਨੀਅਨਾਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦੇ ਸਮਰਥਨ 'ਚ ਅੱਗੇ ਆਈਆਂ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਕੋਈ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ। ਕਾਦੀਆਂ ਨੇ ਕਿਹਾ ਕਿ ਜੇਕਰ ਪੁਲਸ ਨੇ ਪਰਾਲੀ ਸੜਨ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕੀਤੀ ਤਾਂ ਯੂਨੀਅਨ ਇਸ ਦੇ ਖ਼ਿਲਾਫ਼ ਲੜਾਈ ਲੜੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ