ਜਲੰਧਰ ਦੇ ਪਿੰਡ ਸੀਹੋਵਾਲ ਦਾ ਨੰਬਰਦਾਰ ਮੁਅੱਤਲ, ਲੱਗਾ ਜੁਰਮਾਨਾ, ਜਾਣੋ ਪੂਰਾ ਮਾਮਲਾ
Monday, Nov 20, 2023 - 05:36 PM (IST)
ਜਲੰਧਰ (ਬਿਊਰੋ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਨੰਬਰਦਾਰ ਸਰਬਜੀਤ ਸਿੰਘ, ਪਿੰਡ ਸੀਹੋਵਾਲ ਤਹਿਸੀਲ ਨਕੋਦਰ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ਾਂ ਤਹਿਤ ਨੰਬਰਦਾਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੋਈ ਹੈ ਅਤੇ ਇਸ ਆਦੇਸ਼ਾ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕਰਨ ਦੇ ਹੁਕਮ ਹੋਏ ਹਨ। ਨੰਬਰਦਾਰ ਸਰਬਜੀਤ ਸਿੰਘ ਜਿਸ ਦਾ ਮੁੱਢਲਾ ਫਰਜ ਸੀ ਕਿ ਸੁਪਰੀਮ ਕੋਰਟ ਅਤੇ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੋਰ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰੇ ਪਰੰਤੂ ਸਰਬਜੀਤ ਸਿੰਘ ਇਨ੍ਹਾਂ ਨਿਰਦੇਸ਼ਾਂ ਨੂੰ ਦਰਕਿਨਾਰ ਕਰਦੇ ਹੋਏ ਖੁੱਦ ਹੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ। ਸਰਬਜੀਤ ਸਿੰਘ ਦਾ 5000/- ਰੁਪਏ ਦਾ ਚਲਾਨ ਵੀ ਕਟਿਆ ਗਿਆ ਹੈ। ਨੰਬਰਦਾਰ ਸਰਬਜੀਤ ਸਿੰਘ (ਮੁਅੱਤਲੀ ਅਧੀਨ) ਨੂੰ ਆਪਣਾ ਸਪਸ਼ਟੀਕਰਨ ਦੇਣ ਲਈ 28 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਦੇਣਾ ਪਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: UK ਦੇ ਸਿੱਖ ਐੱਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711