ਜ਼ਿਲਾ ਪ੍ਰਸ਼ਾਸਨ ਦਾ ਪਰਾਲੀ ਸਾੜਨ ਵਾਲਿਆਂ ’ਤੇ ਵੱਡਾ ਐਕਸ਼ਨ : 2 ਦਰਜਨ ਮੁਕੱਦਮੇ ਦਰਜ

Saturday, Nov 07, 2026 - 08:17 PM (IST)

ਜ਼ਿਲਾ ਪ੍ਰਸ਼ਾਸਨ ਦਾ ਪਰਾਲੀ ਸਾੜਨ ਵਾਲਿਆਂ ’ਤੇ ਵੱਡਾ ਐਕਸ਼ਨ : 2 ਦਰਜਨ ਮੁਕੱਦਮੇ ਦਰਜ

ਪਟਿਆਲਾ (ਬਲਜਿੰਦਰ) : ਪਰਾਲੀ ਸਾੜਨ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੈਦਾਨ ’ਚ ਉਤਾਰ ਕੇ ਕਲਸਟਰ ਬਣਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਪਰਾਲੀ ਸਾੜਨ ਦੇ ਮਾਮਲੇ ’ਚ ਪੂਰੇ ਜ਼ਿਲੇ ’ਚ ਪੁਲਸ ਵੱਲੋਂ 2 ਦਰਜਨ ਤੋਂ ਜ਼ਿਆਦਾ ਕੇਸ ਦਰਜ ਕੀਤੇ ਗਏ ਹਨ। ਅਕਸਰ ਜ਼ਿਆਦਾਤਰ ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਹੁੰਦੇ ਹਨ, ਪਰ ਇਸ ਵਾਰ ਕਈ ਕਿਸਾਨਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਪਹਿਲਾਂ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਸਖ਼ਤੀ ਵਰਤੀ ਜਾ ਰਹੀ ਹੈ।

ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਪੁਲਸ ਵੱਲੋਂ ਦਰਜ ਕੇਸਾਂ ’ਚ ਥਾਣਾ ਸਦਰ ਪਟਿਆਲਾ ਨੇ ਕਲਸਟਰ ਅਫ਼ਸਰ ਰਾਹੁਲ ਕੁਮਾਰ ਦੀ ਸ਼ਿਕਾਇਤ ’ਤੇ ਧਰਮ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਨੌਗਾਵਾਂ ਥਾਣਾ ਸਦਰ ਪਟਿਆਲਾ ਦੇ ਖ਼ਿਲਾਫ਼ 223 ਬੀ. ਐੱਨ. ਐੱਸ. ਦੇ ਤਹਿਤ ਕੇਸ ਦਰਜ ਕੀਤਾ ਹੈ। ਦੂਜੇ ਕੇਸ ’ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਪਿੰਡ ਲੰਗ ਵਿਖੇ ਲੱਗੀ ਅੱਗ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਤੀਜੇ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਪਿੰਡ ਉੱਚਾ ਗਾਓਂ ਵਿਖੇ ਖੇਤਾਂ ’ਚ ਰਹਿੰਦ-ਖੂੰਹਦ ਨੂੰ ਲਗਾਈ ਅੱਗ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਚੌਥੇ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਪਿੰਡ ਰੋੜਗੜ੍ਹ ਵਿਖੇ ਖੇਤਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੰਜਵੇਂ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਪਿੰਡ ਉੱਚਾ ਗਾਓਂ ’ਚ ਖੇਤਾਂ ’ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਛੇਵੇਂ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਪਿੰਡ ਬਲੀਪੁਰ ਵਿਖੇ ਖੇਤਾਂ ’ਚ ਲਗਾਈ ਅੱਗ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੱਤਵੇਂ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਪਿੰਡ ਬਖਸ਼ੀਵਾਲਾ ਵਿਖੇ ਖੇਤਾਂ ’ਚ ਲਗਾਈ ਅੱਗ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅੱਠਵੇਂ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਪਿੰਡ ਉੱਚਾ ਗਾਓਂ ’ਚ ਖੇਤਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ।

ਨੌਵੇਂ ਕੇਸ ’ਚ ਥਾਣਾ ਸਨੌਰ ਦੀ ਪੁਲਸ ਨੇ ਖੇਤਾਂ ’ਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ’ਚ ਈਸ਼ਰ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਚੂਹੜ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਰਾਠੀਆਂ ਥਾਣਾ ਸਨੌਰ ਖ਼ਿਲਾਫ਼ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਪੁਲਸ ਨੇ ਉਕਤ ਸਾਰੇ ਕੇਸਾਂ ’ਚ 223 ਬੀ. ਐੱਨ. ਐੱਸ. ਦੇ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News