ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਸਖ਼ਤੀ, 932 FIR ਦਰਜ, 1.67 ਕਰੋੜ ਰੁਪਏ ਦਾ ਕੀਤਾ ਜੁਰਮਾਨਾ

Monday, Nov 20, 2023 - 05:44 AM (IST)

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਸਖ਼ਤੀ, 932 FIR ਦਰਜ, 1.67 ਕਰੋੜ ਰੁਪਏ ਦਾ ਕੀਤਾ ਜੁਰਮਾਨਾ

ਚੰਡੀਗੜ੍ਹ: ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ ਕ੍ਰਮਵਾਰ 740 ਅਤੇ 637 ਮਾਮਲੇ ਦਰਜ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ’ਚ ਭਿਖਾਰੀਆਂ ਨੂੰ ਲੈ ਕੇ ਅਲਰਟ ਜਾਰੀ, ਸੁਰੱਖਿਆ ਏਜੰਸੀਆਂ ਨੇ ਦਿੱਤੀ ਚਿਤਾਵਨੀ

ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਚਿੰਤਪੁਰਨੀ ਹਾਈਵੇ 'ਚ ਕਰੋੜਾਂ ਦਾ ਘਪਲਾ, 42 ਨਵੇਂ ਵਿਅਕਤੀ ਨਾਮਜ਼ਦ, 8 ਮੁਲਜ਼ਮ ਗ੍ਰਿਫ਼ਤਾਰ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜੋ ਪਰਾਲੀ ਸਾੜਨ ਦੇ ਮਾਮਲਿਆਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਖੁਦ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ, ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਆਈ ਇਸ ਵੱਡੀ ਗਿਰਾਵਟ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ ਖ਼ਤਰਾ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲੀਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਤੇ ਸਿਵਲ ਅਧਿਕਾਰੀਆਂ ਦੇ ਕਰੀਬ 1072 ਉਡਣ ਦਸਤੇ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਜ਼ਰ ਰੱਖ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰ 'ਤੇ ਸੀਪੀਜ਼/ਐਸਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰ 'ਤੇ ਡੀਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਸਬੰਧੀ 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2189 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਮਨਜੀਤ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਬਲਿਕ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਦੌਰਾਨ, ਪੁਲਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ 'ਤੇ, ਕਾਫ਼ੀ ਗਿਣਤੀ ਵਿਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਕੀਤੀਆਂ ਗਈਆਂ ਹਨ, ਜਦਕਿ ਉੱਡਣ ਦਸਤੇ ਵੀ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਚੌਕਸੀ ਰੱਖ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News