ਐੱਨ. ਆਰ. ਆਈ.ਵਿਦਿਆਰਥਣ ਖ਼ੁਦਕੁਸ਼ੀ ਮਾਮਲੇ ’ਚ ਸਾਹਮਣੇ ਆਇਆ ਸੁਸਾਇਡ ਨੋਟ, ਹੋਏ ਵੱਡੇ ਖ਼ੁਲਾਸੇ
Saturday, Jun 12, 2021 - 06:03 PM (IST)
ਮੋਗਾ (ਆਜ਼ਾਦ): ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਤਲਵੰਡੀ ਦੋਸਾਂਝ ਵਾਸੀ 11ਵੀਂ ਜਮਾਤ 'ਚ ਪੜ੍ਹਦੀ ਇਕ ਕੁੜੀ ਨੇ ਬੀਤੀ ਸ਼ਾਮ ਨੂੰ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕੁੜੀ ਵਲੋਂ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਲਿਖਿਆ ਗਿਆ, ਜਿਸ ਵਿਚ ਉਸ ਨੇ ਸਕੂਲ ਦੇ ਇਕ ਅਧਿਆਪਕ ਤੇ ਸਕੂਲ ਪ੍ਰਿੰਸੀਪਲ ਦੀ ਕੁੜੀ ਨੂੰ ਜ਼ਿੰਮੇਵਾਰ ਦੱਸਿਆ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸੁਸਾਈਡ ਨੋਟ ਦੇ ਆਧਾਰ 'ਤੇ ਸਕੂਲ ਅਧਿਆਪਕ ਤੇ ਪ੍ਰਿੰਸੀਪਲ ਦੀ ਕੁੜੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰਿੰਸੀਪਲ ਦੀ ਧੀ ਤੋਂ ਤੰਗ ਆ ਕੇ ਐੱਨ.ਆਰ.ਆਈ. ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮਹਿਣਾ ਦੇ ਇੰਚਾਰਜ ਐੱਸ.ਆਈ. ਗੁਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੋਸਾਂਝ ਤਲਵੰਡੀ ਵਾਸੀ ਕੁੜੀ ਖੁਸ਼ਪ੍ਰੀਤ ਕੌਰ ਜੋ ਲੁਧਿਆਣਾ ਰੋਡ 'ਤੇ ਇਕ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੀ ਸੀ। ਖੁਸ਼ਪ੍ਰੀਤ ਕੌਰ ਦਾ ਪੂਰਾ ਪਰਿਵਾਰ ਕੈਨੇਡਾ ਵਿਖੇ ਰਹਿੰਦਾ ਹੈ ਪਰ ਉਹ ਪੜ੍ਹਾਈ ਕਰਨ ਲਈ ਆਪਣੇ ਨਾਨਾ ਨਾਨੀ ਕੋਲ ਰਹਿੰਦੀ ਸੀ। ਬੁੱਧਵਾਰ ਦੀ ਸ਼ਾਮ ਨੂੰ ਉਸ ਨੇ ਗੱਡੀ ਪਾਰਕ ਕਰਨ ਵਾਲੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਬਠਿੰਡਾ: ਕਬੱਡੀ ਖਿਡਾਰੀ ਕਤਲ ਮਾਮਲੇ ’ਚ ਪੂਰਾ ਥਾਣਾ ਤਬਦੀਲ
ਘਟਨਾ ਦਾ ਪਤਾ ਲਗਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਲਾਸ਼ ਕੋਲ ਪੁਲਸ ਨੂੰ ਇਕ ਸੁਸਾਈਡ ਨੋਟ ਮਿਲਿਆ ਜਿਸ ਵਿਚ ਖੁਸ਼ਪ੍ਰੀਤ ਕੌਰ ਨੇ ਆਪਣੀ ਮੌਤ ਦੇ ਜ਼ਿੰਮੇਵਾਰ ਸਕੂਲ ਪ੍ਰਿੰਸੀਪਲ ਦੀ ਧੀ ਤੇ ਇਕ ਸਕੂਲ ਅਧਿਆਪਕ ਨੂੰ ਠਹਿਰਾਇਆ ਹੈ।ਸੁਸਾਈਡ ਨੋਟ ਵਿਚ ਖੁਸ਼ਪ੍ਰੀਤ ਕੌਰ ਨੇ ਲਿਖਿਆ ਕਿ ਉਸ ਨੂੰ ਸਕੂਲ ਅਧਿਆਪਕ ਅਮਨਦੀਪ ਤੇ ਪ੍ਰਿੰਸੀਪਲ ਦੀ ਕੁੜੀ ਰਵਲੀਨ ਕੌਰ ਪਿਛਲੇ ਦੋ ਮਹੀਨੇ ਤੋਂ ਬਲੈਕਮੇਲ ਕਰ ਰਹੇ ਸਨ ਜਿਸ ਤੋਂ ਤੰਗ ਹੋ ਕੇ ਉਸ ਨੇ ਮੌਤ ਨੂੰ ਗਲੇ ਲਗਾ ਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕਾ ਦੇ ਨਾਨੇ ਜਸਵੀਰ ਸਿੰਘ ਦੇ ਬਿਆਨ 'ਤੇ ਮੁਲਜ਼ਮ ਸਕੂਲ ਅਧਿਆਪਕ ਤੇ ਪ੍ਰਿੰਸੀਪਲ ਦੀ ਕੁੜੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਮਹਿਣਾ ਵਿਚ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਖੇਡਾਂ ਵਿੱਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਕਰਾਟੇ ਖਿਡਾਰਣ ਹਰਦੀਪ ਕੌਰ ਝੋਨਾ ਲਾਉਣ ਲਈ ਮਜਬੂਰ (ਵੀਡੀਓ)
ਦੂਜੇ ਪਾਸੇ ਪਤਾ ਲੱਗਾ ਹੈ ਕਿ ਖੁਸ਼ਪ੍ਰੀਤ ਕੌਰ ਵੱਲੋਂ ਖ਼ੁਦਕੁਸ਼ੀ ਦੀ ਘਟਨਾ ਤੋਂ ਬਾਅਦ ਤੋਂ ਹੀ ਪ੍ਰਿੰਸੀਪਲ ਪਰਿਵਾਰ ਸਮੇਤ ਰੂਪੋਸ਼ ਹੋ ਗਈ ਹੈ।ਖੁਸ਼ਪ੍ਰੀਤ ਕੌਰ ਨੇ ਆਪਣੇ ਸੁਸਾਈਡ ਨੋਟ 'ਚ ਲਿਖਿਆ ਹੈ ਕਿ 'ਡੇਟਿੰਗ ਇਜ਼ ਨਾਟ ਕ੍ਰਾਈਮ' ਨਾਲ ਹੀ ਉਕਤ ਦੋਵਾਂ 'ਤੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਹੈ। ਸੁਸਾਈਡ ਨੋਟ 'ਚ ਆਪਣੇ ਮੋਬਾਈਲ ਦਾ ਪਾਸਵਰਡ ਲਿਖਣ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਮੋਬਾਈਲ ਫੋਨ 'ਚ ਸਕਰੀਨ ਸ਼ਾਟ ਦਾ ਫੋਲਡਰ ਸਾਰੇ ਭੇਤ ਖੋਲ੍ਹ ਦੇਵੇਗਾ। ਸਭ ਕੁਝ ਸਪੱਸ਼ਟ ਹੋ ਜਾਵੇਗਾ। ਪੁਲਸ ਨੇ ਮ੍ਰਿਤਕਾ ਦਾ ਮੋਬਾਈਲ ਫੋਨ ਕਬਜ਼ੇ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ: ਮਲੇਰਕੋਟਲਾ 'ਚ ਸਿੱਖਾਂ ਨੇ ਕਾਇਮ ਕੀਤੀ ਮਿਸਾਲ, ਮਸੀਤ ਬਣਾਉਣ ਲਈ ਬਿਨਾਂ ਕੀਮਤ ਦੇ ਦਿੱਤੀ ਜ਼ਮੀਨ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ