ਵਿਦਿਆਰਥਣ ਚੰਦਨਪ੍ਰੀਤ ਕੌਰ ਬੀ. ਐੱਸ. ਐੱਫ. ਵੱਲੋਂ ਸਨਮਾਨਿਤ

02/21/2018 6:04:59 PM

ਝਬਾਲ/ਬੀੜ ਸਾਹਿਬ (ਲਾਲੂਘੁੰਮਣ,ਬਖਤਾਵਰ, ਭਾਟੀਆ) - ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਬੱਚੇ ਜਿਥੇ ਪੜ੍ਹਾਈ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਂ ਵਿੱਦਿਅਕ ਅਦਾਰਿਆਂ 'ਚ ਸੁਨਹਿਰੀ ਅੱਖਰਾਂ ਵਿਚ ਲਿਖਾ ਰਹੇ ਹਨ, ਉੱਥੇ ਖੇਡਾਂ ਚੋਂ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੈਡਮ ਉਰਮਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਬੱਚੀ ਚੰਦਨਪ੍ਰੀਤ ਕੌਰ ਜੋ ਕਿ ਖੋ-ਖੋ ਦੀ ਨੈਸ਼ਨਲ ਖਿਡਾਰੀ ਹੈ ਨੂੰ ਜੇ. ਐੱਸ. ਓਬਰਾਏ ਅਫਸਰ ਬੀ. ਐੱਸ. ਐੱਫ. ਵੱਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਸਨਮਾਨਿਤ ਕੀਤਾ ਗਿਆ, ਜੋ ਕਿ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ। ਚੰਦਨਪ੍ਰੀਤ ਕੌਰ ਨੂੰ ਇਸ ਪ੍ਰਾਪਤੀ ਬਦਲੇ ਸਕੂਲ ਮੈਨਜਮੈਂਟ ਅਤੇ ਪ੍ਰਿੰਸੀਪਲ ਮੈਡਮ ਉਰਮਿੰਦਰ ਕੌਰ ਵੱਲੋਂ ਹੌਸਲਾ ਅਫਜਾਈ ਕਰਦਿਆਂ ਜਿਥੇ ਸਨਮਾਨਿਤ ਕੀਤਾ ਗਿਆ ਉਥੇ ਹੀ ਉਸਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਆਪਣੇ ਮਾਤਾ ਪਿਤਾ ਦਾ ਨਾਂ ਹੋਰ ਰੌਸ਼ਨ ਕਰਨ ਦਾ ਅਸ਼ੀਰਵਾਦ ਵੀ ਦਿੱਤਾ ਗਿਆ।