ਮੰਮੀ-ਪਾਪਾ, ਆਈ ਲਵ ਯੂ, ਮੈਂ ਲੇਕ ’ਤੇ ਮਿਲਾਂਗੀ, ਲਿਖ ਕੇ ਘਰੋਂ ਚਲੀ ਗਈ ਧੀ ਤੇ ਫਿਰ...

Friday, Oct 24, 2025 - 12:28 PM (IST)

ਮੰਮੀ-ਪਾਪਾ, ਆਈ ਲਵ ਯੂ, ਮੈਂ ਲੇਕ ’ਤੇ ਮਿਲਾਂਗੀ, ਲਿਖ ਕੇ ਘਰੋਂ ਚਲੀ ਗਈ ਧੀ ਤੇ ਫਿਰ...

ਚੰਡੀਗੜ੍ਹ (ਸੁਸ਼ੀਲ) : 10ਵੀਂ ਜਮਾਤ ਦੀ ਵਿਦਿਆਰਥਣ ਨੇ ਸੁਖਨਾ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਵਿਦਿਆਰਥਣ ਨੂੰ ਝੀਲ ’ਚੋਂ ਬਾਹਰ ਕੱਢਿਆ ਅਤੇ ਸੈਕਟਰ-16 ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਵਿਦਿਆਰਥਣ ਦੀ ਪਛਾਣ ਕਿਸ਼ਨਗੜ੍ਹ ਦੀ ਰਹਿਣ ਵਾਲੀ ਤਨੂ (15) ਵਜੋਂ ਹੋਈ ਹੈ। ਮ੍ਰਿਤਕਾ ਸੈਕਟਰ-7 ਸਥਿਤ ਸਰਕਾਰੀ ਸਕੂਲ ’ਚ 10ਵੀਂ ਜਮਾਤ ’ਚ ਪੜ੍ਹਦੀ ਸੀ। ਪੁਲਸ ਨੂੰ ਮ੍ਰਿਤਕਾ ਦੇ ਘਰੋਂ ਸੁਸਾਈਡ ਨੋਟ ਵੀ ਮਿਲਿਆ ਹੈ। 

ਇਹ ਵੀ ਪੜ੍ਹੋ : ਕਮਲ ਕੌਰ ਭਾਬੀ ਕਤਲ ਕਾਂਡ ਵਿਚ ਅਦਾਲਤ ਦਾ ਵੱਡਾ ਫ਼ੈਸਲਾ

ਸੁਸਾਈਡ ਨੋਟ ’ਚ ਉਸ ਨੇ ਲਿਖਿਆ ਹੈ ਕਿ ਮੰਮੀ-ਪਾਪਾ, ਆਈ ਲਵ ਯੂ, ਮੈਂ ਲੇਕ ’ਤੇ ਮਿਲਾਂਗੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ। ਸੈਕਟਰ-3 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੁਖਨਾ ਝੀਲ ਚੌਕੀ ਪੁਲਸ ਨੂੰ ਸੂਚਨਾ ਮਿਲੀ ਕਿ ਇਕ ਲੜਕੀ ਪਾਣੀ ’ਚ ਡੁੱਬ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਗੋਤਾਖੋਰਾਂ ਦੇ ਨਾਲ ਮੌਕੇ ’ਤੇ ਪਹੁੰਚੀ ਤੇ ਲੜਕੀ ਨੂੰ ਪਾਣੀ ’ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਨੂ ਬੁੱਧਵਾਰ ਰਾਤ ਲਗਭਗ 11 ਵਜੇ ਅਚਾਨਕ ਘਰੋਂ ਬਾਹਰ ਚਲੀ ਗਈ। ਜਦੋਂ ਕਾਫ਼ੀ ਦੇਰ ਤੱਕ ਉਹ ਵਾਪਸ ਨਹੀਂ ਆਈ ਤਾਂ ਉਨ੍ਹਾਂ ਨੇ ਆਸ-ਪਾਸ ਉਸ ਦੀ ਭਾਲ ਸ਼ੁਰੂ ਕੀਤੀ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਭਾਣਾ ਵਾਪਰ ਗਿਆ। 

ਇਹ ਵੀ ਪੜ੍ਹੋ : Fake Videos ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਦਾਅਵਾ

 


author

Gurminder Singh

Content Editor

Related News