ਤੇਜ਼ ਰਫਤਾਰ ਸਕਾਰਪੀਓ ਨੇ ਮੋਟਰਸਾਈਕਲ ਸਵਾਰ ਵਿਦਿਆਰਥੀ ਨੂੰ ਮਾਰੀ ਫੇਟ, ਮੌਤ

Sunday, Sep 01, 2019 - 12:03 PM (IST)

ਤੇਜ਼ ਰਫਤਾਰ ਸਕਾਰਪੀਓ ਨੇ ਮੋਟਰਸਾਈਕਲ ਸਵਾਰ ਵਿਦਿਆਰਥੀ ਨੂੰ ਮਾਰੀ ਫੇਟ, ਮੌਤ

ਮਲੋਟ (ਜੁਨੇਜਾ) – ਮਲੋਟ-ਸ੍ਰੀ ਮੁਕਤਸਰ ਸਾਹਿਬ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਦਿਆਰਥੀ ਸਕੂਲ ਤੋਂ ਮੋਟਰਸਾਈਕਲ ’ਤੇ ਵਾਪਸ ਜਾ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਸਕਾਰਪੀਓ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰੀ। ਹਾਦਸੇ ਤੋਂ ਬਾਅਦ ਚਲਾਕ ਗੱਡੀ ਛੱਡ ਕੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ (19) ਪੁੱਤਰ ਗੁਰਵਿੰਦਰ ਸਿੰਘ  ਨਿਸ਼ਾਨ ਅਕੈਡਮੀ ਔਲਖ ’ਚ 12ਵੀਂ ਜਮਾਤ ’ਚ ਪਡ਼੍ਹਦਾ ਸੀ। ਸਕੂਲ ’ਚੋਂ ਛੁੱਟੀ ਹੋਣ ਉਪਰੰਤ ਜਦੋਂ ਉਹ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਪਿੰਡ ਕਰਨੀਵਾਲਾ ਜੌਡ਼ੇ ਪੁਲ ਕੋਲ ਤੇਜ਼ ਰਫਤਾਰ ਸਕਾਰਪੀਓ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। 

ਹਾਦਸੇ ਦੀ ਸੂਚਨਾ ਮਿਲਣ ’ਤੇ ਸਕੂਲ ਦੇ ਪ੍ਰਬੰਧਕ ਜ਼ਖਮੀ ਵਿਦਿਆਰਥੀ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਲੈ ਕੇ ਆਏ ਪਰ ਹਸਪਤਾਲ ਪੁੱਜਣ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਹਾਦਸੇ ਲਈ ਜ਼ਿੰਮੇਵਾਰ ਸਕਾਰਪੀਓ ਚਾਲਕ ਨੇ ਘਟਨਾ ਤੋਂ ਬਾਅਦ ਗੱਡੀ ਸਮੇਤ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਸਦੀ ਗੱਡੀ ਬੇਕਾਬੂ ਹੋ ਕੇ ਸਡ਼ਕ ’ਤੇ ਕਿਸੇ ਚੀਜ਼ ਨਾਲ ਟਕਰਾਅ ਗਈ, ਜਿਸ ਕਾਰਣ ਉਸਦਾ ਟਾਇਰ ਫੱਟ ਗਿਆ ਪਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪੁੱਜ ਕੇ ਹਾਦਸੇ ਲਈ ਜ਼ਿੰਮੇਵਾਰ ਸਕਾਰਪੀਓ ਗੱਡੀ ਨੂੰ ਆਪਣੇ ਕਬਜ਼ੇ ’ਚ ਲੈ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ’ਤੇ ਚਾਲਕ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।


author

rajwinder kaur

Content Editor

Related News