ਸੂਬੇ ਦੇ ਵਿਦਿਆਰਥੀਆਂ ਲਈ Good News, ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ!
Thursday, Jan 02, 2025 - 06:12 PM (IST)
ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦੱਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।
ਇਹ ਵੀ ਪੜ੍ਹੋ : ਅਗਨੀਵੀਰ ਤਹਿਤ ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ, ਜਾਣੋ ਕਦੋਂ ਖੁੱਲ੍ਹੇਗਾ ਪੋਰਟਲ
ਮੰਤਰੀ ਨੇ ਕਿਹਾ ਕਿ ਕੈਰੀਅਰ ਅਤੇ ਕਾਊਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਆਈਲੈਟਸ ਸੈਂਟਰਾਂ 'ਤੇ ਹੋ ਗਈ ਕਾਰਵਾਈ, ਲਾਇਸੰਸ ਕੀਤੇ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e