ਪੇਪਰ ਦਿੰਦੇ 12ਵੀਂ ਦੇ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਮੌਤ (ਵੀਡੀਓ)

03/12/2018 7:25:55 PM

ਫਰੀਦਕੋਟ (ਜਗਤਾਰ) : ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੇ ਪਿੰਡ ਚੱਕ ਕਲਿਆਣ ਦੀ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿਥੇ 12ਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਪੇਪਰ ਦਿੰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦਰਅਸਲ ਵਿਦਿਆਰਥੀ ਸਰਕਾਰੀ ਸਕੂਲ 'ਚ 12ਵੀਂ ਜਮਾਤ ਦਾ ਪੇਪਰ ਪਾਉਣ ਲਈ ਗਿਆ ਸੀ, ਜਿਥੇ ਉਸਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।


Related News