ਨਾਬਾਲਿਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

11/02/2021 12:48:05 PM

ਜ਼ੀਰਾ (ਗੁਰਮੇਲ ਸੇਖਵਾਂ) : ਸਕੂਲ ’ਚ ਪੜ੍ਹਦੀ 17 ਸਾਲਾ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਮੁਕੱਦਮਾ ਦਰਜ ਕਰਕੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਲੋਂਗੋਦੇਵਾ ਦੀ ਰਹਿਣ ਵਾਲੀ ਨਾਬਾਲਿਗ ਕੁੜੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਲੜਕੀ ਸਰਕਾਰੀ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਖੇ +2 ਕਲਾਸ ਵਿਚ ਪੜ੍ਹਦੀ ਹੈ, ਜੋ ਬੀਤੇ ਦਿਨ ਸਕੂਲ ਗਈ ਸੀ ਤੇ ਵਾਪਸ ਨਹੀ ਆਈ।

ਉਕਤ ਨੇ ਦੱਸਿਆ ਕਿ ਜਦੋਂ ਉਸਦੀ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਗੋਬਿੰਦ ਸਿੰਘ ਪੁੱਤਰ ਕਰਮ ਸਿੰਘ ਵਾਸੀ ਲੌਂਗੋਦੇਵਾ, ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸਦੀ ਲੜਕੀ ਨੂੰ ਆਪਣੇ ਨਾਲ ਭਜਾ ਕੇ ਲੈ ਗਿਆ ਹੈ। ਪੁਲਸ ਵੱਲੋਂ ਨਾਬਾਲਿਗ ਲੜਕੀ ਦੀ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।


Gurminder Singh

Content Editor

Related News