ਕਮਰੇ ’ਚ ਸੁੱਤੀ ਪਈ 7ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ

06/06/2023 4:31:04 PM

ਲੁਧਿਆਣਾ (ਰਿਸ਼ੀ) : ਇਥੋਂ ਦੇ ਇਕ ਇਲਾਕੇ ਦੇ ਘਰ ਵਿਚ ਆਪਣੇ ਕਮਰੇ ਵਿਚ ਸੁੱਤੀ ਪਈ 7ਵੀਂ ਕਲਾਸ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਹੈਬੋਵਾਲ ਦੀ ਪੁਲਸ ਨੇ ਜਬਰ-ਜ਼ਿਨਾਹ ਅਤੇ ਪੋਸਕੋ ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਕੇਵਲ ਕ੍ਰਿਸ਼ਨ ਮੁਤਾਬਕ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਾਂ ਨੇ ਦੱਸਿਆ ਕਿ ਬੀਤੀ 4 ਜੂਨ ਨੂੰ ਬੇਟੀ ਘਰ ਵਿਚ ਇਕੱਲੀ ਸੀ ਅਤੇ ਕਮਰੇ ਵਿਚ ਸੁੱਤੀ ਪਈ ਸੀ। 

ਇਸੇ ਗੱਲ ਦਾ ਫਾਇਦਾ ਉਠਾ ਕੇ ਕੋਲ ਰਹਿਣ ਵਾਲਾ ਉਕਤ ਨਾਬਾਲਗ ਮੁਲਜ਼ਮ ਘਰ ਵਿਚ ਦਾਖਲ ਹੋ ਗਿਆ ਅਤੇ ਉਸ ਦੀ ਬੇਟੀ ਨਾਲ ਜਬਰ-ਜ਼ਿਨਾਹ ਕਰ ਦਿੱਤਾ ਜਿਸ ਤੋਂ ਬਾਅਦ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਪੁਲਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Gurminder Singh

Content Editor

Related News