9ਵੀਂ ਕਲਾਸ ਦੀ ਵਿਦਿਆਰਥਣ ਨੂੰ ਬਹਾਨੇ ਨਾਲ ਘਰ ਬੁਲਾ ਕੇ ਮਿਟਾਈ ਹਵਸ
Saturday, Oct 12, 2019 - 10:54 AM (IST)

ਲੁਧਿਆਣਾ (ਸਲੂਜਾ) : ਇਥੋਂ ਦੇ ਇਕ ਇਲਾਕੇ ਵਿਚ ਰਹਿਣ ਵਾਲੀ 9ਵੀਂ ਕਲਾਸ ਦੀ ਵਿਦਿਆਰਥਣ ਨੂੰ ਬਹਾਨੇ ਨਾਲ ਘਰ ਬੁਲਾ ਕੇ 20 ਸਾਲਾ ਗੁਆਂਢੀ ਵਲੋਂ ਜਬਰ-ਜ਼ਨਾਹ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿਚ ਪੁਲਸ ਨੇ ਮੁਲਜ਼ਮ 'ਤੇ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਐੱਸ. ਆਈ. ਮਧੂਬਾਲਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮਸਤ ਰਾਮ ਵਜੋਂ ਹੋਈ ਹੈ ਜੋ ਕਿ ਪੇਸ਼ੇ ਵਜੋਂ ਪੇਂਟਰ ਦਾ ਕੰਮ ਕਰਦਾ ਹੈ।
ਨਾਬਾਲਗਾ ਦੇ ਪਿਤਾ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਮਸਤ ਰਾਮ ਦੇ ਪਰਿਵਾਰ ਨਾਲ ਉਨ੍ਹਾਂ ਦੀ ਰਿਸ਼ਤੇਦਾਰੀ ਵੀ ਪੈਂਦੀ ਹੈ। ਇਸ ਦਾ ਫਾਇਦਾ ਲੈਂਦੇ ਹੋਏ ਇਕ ਦਿਨ ਇਸ ਨੇ ਉਸ ਦੀ ਬੇਟੀ ਨੂੰ ਬਹਾਨੇ ਨਾਲ ਘਰ ਬੁਲਾ ਕੇ ਗਲਤ ਕੰਮ ਕੀਤਾ ਅਤੇ ਫਿਰ ਕਿਸੇ ਨੂੰ ਨਾ ਦੱਸਣ ਲਈ ਧਮਕੀਆਂ ਦਿੰਦਾ ਹੋਇਆ ਭੱਜ ਗਿਆ। ਪੁਲਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਵਿਦਿਆਰਥਣ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਕਥਿਤ ਦੋਸ਼ੀ ਮਸਤ ਰਾਮ ਖਿਲਾਫ 376 ਸਮੇਤ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।