ਪੰਜਾਬ ਯੂਨੀਵਰਸਿਟੀ ਦੇ ਹੋਸਟਲ ''ਚੋਂ ਵਿਦਿਆਰਥੀ ਦੀ ਮਿਲੀ ਲਾਸ਼, ਪੁਲਸ ਵਲੋਂ ਜਾਂਚ ਜਾਰੀ

Thursday, Nov 26, 2026 - 05:01 PM (IST)

ਪੰਜਾਬ ਯੂਨੀਵਰਸਿਟੀ ਦੇ ਹੋਸਟਲ ''ਚੋਂ ਵਿਦਿਆਰਥੀ ਦੀ ਮਿਲੀ ਲਾਸ਼, ਪੁਲਸ ਵਲੋਂ ਜਾਂਚ ਜਾਰੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ-5 'ਚ ਵੀਰਵਾਰ ਨੂੰ ਇਕ ਵਿਦਿਆਰਥੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਜੰਮੂ ਵਾਸੀ ਆਰਿਅਨ ਵਜੋਂ ਹੋਈ ਹੈ। ਉਹ ਹੋਸਟਲ ਦੀ ਦੂਜੀ ਮੰਜ਼ਿਲ 'ਤੇ ਸਥਿਤ ਕਮਰੇ 'ਚ ਰਹਿੰਦਾ ਸੀ। ਘਟਨਾ ਦਾ ਪਤਾ ਦੁਪਹਿਰ ਉਸ ਸਮੇਂ ਲੱਗਿਆ, ਜਦੋਂ ਉਸ ਦਾ ਰੂਮਮੇਟ ਵਾਪਸ ਕਮਰੇ 'ਚ ਪੁੱਜਿਆ। ਜਾਣਕਾਰੀ ਮੁਤਾਬਕ ਆਰਿਅਨ ਬੀ. ਟੈੱਕ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਹ ਬੁੱਧਵਾਰ ਦੇਰ ਰਾਤ ਹੋਸਟਲ 'ਚ ਪਰਤਿਆ ਸੀ। ਵੀਰਵਾਰ ਸਵੇਰੇ ਕਰੀਬ 10 ਵਜੇ ਉਸ ਦਾ ਰੂਮਮੇਟ ਕਮਰੇ ਤੋਂ ਬਾਹਰ ਚਲਾ ਗਿਆ। ਦੁਪਹਿਰ ਕਰੀਬ 1.45 ਵਜੇ ਜਦੋਂ ਉਹ ਵਾਪਸ ਆਇਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਾਫੀ ਦੇਰ ਤੱਕ ਆਵਾਜ਼ ਲਾਉਣ ਅਤੇ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਜਦੋਂ ਨਹੀਂ ਖੁੱਲ੍ਹਿਆ ਤਾਂ ਉਸ ਨੇ ਗਾਰਡ ਨੂੰ ਬੁਲਾਇਆ। ਦੋਹਾਂ ਨੇ ਧੱਕਾ ਮਾਰ ਕੇ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਆਰਿਅਨ ਫ਼ਾਹੇ ਨਾਲ ਲਟਕਿਆ ਹੋਇਆ ਸੀ।

ਇਸ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਕਬਜ਼ੇ 'ਚ ਲਿਆ ਅਤੇ ਸੈਕਟਰ-16 ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਕਿਸੇ ਤਰ੍ਹਾਂ ਦਾ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।


author

Babita

Content Editor

Related News