ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਜਾਰੀ ਕੀਤੇ ਪੱਤਰ
Monday, Sep 09, 2024 - 06:43 PM (IST)
ਚੰਡੀਗੜ੍ਹ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ) ਨੇ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਲਿਸਟ ਆਫ ਕੈਂਡੀਡੇਟਸ (ਐੱਲਓਸੀ) ਮੰਗੀ ਹੈ। ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਚਾਰ ਅਕਤੂਬਰ ਤਕ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨੇ ਇਸ ਸਾਲ ਤੋਂ ਮਾਈਗਰੇਸ਼ਨ ਫੀਸ ਵੀ ਮੁਆਫ ਕਰ ਦਿੱਤੀ ਹੈ ਜੋ ਤਿੰਨ ਸੌ ਰੁਪਏ ਸੀ। ਇਸ ਸਬੰਧੀ ਸਰਟੀਫਿਕੇਟ ਵਿਦਿਆਰਥੀਆਂ ਨੂੰ ਸਿੱਧੇ ਡਿਜੀਲਾਕਰ ਤੋਂ ਹੀ ਮੁਹੱਈਆ ਕਰਵਾਏ ਜਾਣਗੇ। ਬੋਰਡ ਪ੍ਰੀਖਿਆਵਾਂ ਕੰਟਰੋਲਰ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਉਨ੍ਹਾਂ ਵਿਦਿਆਰਥੀਆਂ ਨੂੰ ਹੀ ਅਗਲੇ ਸਾਲ ਹੋਣ ਵਾਲੀਆਂ ਪ੍ਰੀਖਿਆਵਾਂ ਵਿਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦੀ ਸੂਚੀ ਸਕੂਲ ਹੁਣ ਬੋਰਡ ਨੂੰ ਭੇਜਣਗੇ।
ਇਹ ਵੀ ਪੜ੍ਹੋ : ਪਟਿਆਲਾ : ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਸਕੂਲੀ ਬੱਚਿਆਂ ਲਈ ਵੀ ਜਾਰੀ ਹੋਇਆ ਅਲਰਟ
ਸਕੂਲਾਂ ਨੂੰ ਸਿਰਫ ਆਪਣੇ ਹੀ ਵਿਦਿਆਰਥੀਆਂ ਦੀ ਸੂਚੀ ਭੇਜਣ ਨੂੰ ਕਿਹਾ ਗਿਆ ਹੈ ਜੋ ਨਿਯਮਤ ਸਮੇਂ ’ਤੇ ਸਕੂਲ ਆ ਰਹੇ ਹਨ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਈ ਵਾਰ ਸਕੂਲ ਦੂਜੇ ਸਕੂਲਾਂ ਤੋਂ ਪੈਸੇ ਲੈ ਕੇ ਉਨ੍ਹਾਂ ਵਿਦਿਆਰਥੀਆਂ ਦੀ ਵੀ ਸੂਚੀ ਭੇਜ ਦਿੰਦੇ ਹਨ ਜਿਨ੍ਹਾਂ ਨੇ ਨਿਯਮਤ ਜਮਾਤਾਂ ਨਹੀਂ ਲਾਈਆਂ ਹੁੰਦੀਆਂ, ਅਜਿਹੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਮਿਲਣ ’ਤੇ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ ਤੇ ਗਲਤ ਜਾਣਕਾਰੀ ਦੇਣ ਵਾਲੇ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸਕੂਲਾਂ ਨੂੰ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਵੇਲੇ ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵੇ ਸੀਬੀਐਸਈ ਨੂੰ ਦੇਣੇ ਪੈਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦਾ ਐਲਾਨ, ਹੁਣ ਇਸ ਦਿਨ ਪਵੇਗਾ ਮੀਂਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8