ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰ ਰਹੇ ਸਕੂਲ ਆਫ ਐਮੀਨੈਂਸ
Wednesday, Nov 26, 2025 - 04:32 PM (IST)
ਜਲੰਧਰ- ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ 'ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਸਕੂਲ ਆਫ ਐਮੀਨੈਂਸ 'ਚ ਸਮਾਰਟ ਬੁਨਿਆਦੀ ਢਾਂਚਾ ਅਤੇ ਪ੍ਰਯੋਗਸ਼ਾਲਾਵਾਂ ਅਤੇ ਵੱਖ-ਵੱਖ ਖੇਡ ਸਹੂਲਤਾਂ ਵਾਲੇ ਖੇਡਾਂ ਦੇ ਮੈਦਾਨ ਹਨ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯੋਜਨਾ ਪੂਰੇ ਸੂਬੇ 'ਚ ਅਜਿਹੇ 118 ਸਕੂਲ ਖੋਲ੍ਹਣ ਅਤੇ ਉਨ੍ਹਾਂ ਨੂੰ ਜਮਾਤ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਉੱਤਮਤਾ ਦੇ ਕੇਂਦਰ ਦੇ ਰੂਪ 'ਚ ਵਿਕਸਿਤ ਕਰਨ ਦੀ ਹੈ। ਸਕੂਲ ਆਫ਼ ਐਮੀਨੈਂਸ ਇਕ ਅਜਿਹਾ ਮਾਡਲ, ਜਿਸ ਨੂੰ ਸਿਰਫ਼ ਪੰਜਾਬ ’ਚ ਹੀ ਨਹੀਂ ਸਗੋਂ ਪੂਰੇ ਦੇਸ਼ ’ਚ ਦੁਹਰਾਇਆ ਜਾ ਸਕਦਾ ਹੈ। ਸਕੂਲ ਆਫ ਐਮੀਨੈਂਸ ਸੰਕਲਪ ਰਵਾਇਤੀ ਅਧਿਆਪਨ ਵਿਧੀਆਂ ਤੋਂ ਪਰ੍ਹੇ ਹਨ। ਇਹ ਅਤਿ-ਆਧੁਨਿਕ ਸਿੱਖਿਆ, ਬੁਨਿਆਦੀ ਢਾਂਚੇ ਤੇ ਵਿਦਿਆਰਥੀ ਵਿਕਾਸ ਲਈ ਸੰਪੂਰਨ ਪਹੁੰਚ ਦੀ ਬੁਨਿਆਦ ’ਤੇ ਬਣਾਏ ਗਏ ਹਨ। ਇਹ ਸਕੂਲ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਤੇ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਲਈ ਤਿਆਰ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ।
ਇਹ ਸਕੂਲ ਸਰਕਾਰੀ ਸਕੂਲਾਂ ਦੀਆਂ ਮੌਜੂਦਾ ਇਮਾਰਤਾਂ ਦੇ ਮੁੱਢਲੇ ਢਾਂਚੇ 'ਚ ਸੁਧਾਰ ਕਰ ਕੇ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਨ੍ਹਾਂ 'ਚ 25 ਫ਼ੀਸਦੀ ਸੀਟਾਂ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਰੱਖੀਆਂ ਗਈਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੇ ਨਾਲ-ਨਾਲ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਵਿਸ਼ਵ ਪੱਧਰੀ ਸਿੱਖਿਆ ਦਾ ਲਾਭ ਲੈ ਸਕਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਏਗਾ, ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿਚ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ।
ਮੁੱਖ ਮੰਤਰੀ ਦਾ ਬਿਆਨ, ਸਿੱਖਿਆ ਕ੍ਰਾਂਤੀ ਵਜੋਂ ਹੋਵੇਗੀ ਪੰਜਾਬ ਦੀ ਪਛਾਣ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਸਿੱਖਿਆ ਦੇ ਖੇਤਰ 'ਚ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਹ ਦਿਨ ਦੂਰ ਨਹੀਂ ਜਦ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਨਾਂ ਸਭ ਤੋਂ ਪਹਿਲਾਂ ਲਿਆ ਜਾਵੇਗਾ। ਸਕੂਲ ਆਫ ਐਮੀਨੈਂਸ ਇਸ ਕੋਸ਼ਿਸ਼ 'ਚ ਸਭ ਤੋਂ ਵੱਡੀ ਕੜੀ ਦੇ ਰੂਪ 'ਚ ਕੰਮ ਕਰੇਗਾ ਕਿਉਂਕਿ ਇਹ ਖਾਸ ਤੌਰ 'ਤੇ ਗਰੀਬ ਅਤੇ ਪਿੱਛੜੇ ਵਰਗਾਂ ਦੇ ਬੱਚਿਆਂ ਨੂੰ ਮਾਣਕ ਸਿੱਖਿਆ ਮੁਹੱਈਆ ਕਰਵਾਏਗੀ। ਪਹਿਲਾਂ ਪੰਜਾਬ ਨੂੰ ਹਰਿਤ ਅਤੇ ਸਫੈਦ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਸੂਬੇ ਨੂੰ ਸਿੱਖਿਆ ਕ੍ਰਾਂਤੀ ਲਈ ਜਾਣਿਆ ਜਾਵੇਗਾ।
