ਪੜ੍ਹਾਈ ਕਰ ਕੇ ਪਰਤਦੀ ਵਿਦਿਆਰਥਣ ਨਾਲ ਵਾਪਰਿਆ ਦਰਦਨਾਕ ਹਾਦਸਾ

Friday, Sep 13, 2024 - 03:45 PM (IST)

ਪੜ੍ਹਾਈ ਕਰ ਕੇ ਪਰਤਦੀ ਵਿਦਿਆਰਥਣ ਨਾਲ ਵਾਪਰਿਆ ਦਰਦਨਾਕ ਹਾਦਸਾ

ਲੁਧਿਆਣਾ (ਅਨਿਲ): ਪੜ੍ਹਾਈ ਕਰ ਕੇ ਵਾਪਸ ਪਰਤ ਰਹੀ ਵਿਦਿਆਰਥਣ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਪੀੜਤ ਲੜਕੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਥਾਣਾ ਮੇਹਰਬਾਨ ਦੀ ਪੁਲਸ ਵੱਲੋਂ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਸਦਰ ਦੇ ਇੰਚਾਰਜ ਪਰਮਦੀਪ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਵਾਸੀ ਜੀਵਨਪੁਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨੀਂ ਉਸ ਦੀ ਲੜਕੀ ਪੜ੍ਹਾਈ ਕਰਕੇ ਘਰ ਪਰਤ ਰਹੀ ਸੀ। ਇਸ ਦੌਰਾਨ ਇਕ ਚਿੱਟੇ ਰੰਗ ਦੀ ਟੈਕਸੀ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਸ ਦੀ ਲੜਕੀ ਗੰਭੀਰ ਜ਼ਖ਼ਮੀ ਹਾਲਤ 'ਚ ਹਸਪਤਾਲ 'ਚ ਜ਼ੇਰੇ ਇਲਾਜ ਹੈ। ਫਿਲਹਾਲ ਪੁਲਸ ਨੇ ਭੁਪਿੰਦਰ ਸਿੰਘ ਵਾਸੀ ਹਰਕਿਸ਼ਨ ਵਿਹਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News