ਨੌਵੀਂ ਕਲਾਸ ਦੀ ਵਿਦਿਆਰਥਣ ਨੇ ਕਮਰੇ ''ਚ ਕੀਤੀ ਖ਼ੁਦਕੁਸ਼ੀ
Wednesday, Jun 14, 2023 - 01:29 PM (IST)

ਚੰਡੀਗੜ੍ਹ (ਸੁਸ਼ੀਲ) : ਨੌਵੀਂ ਕਲਾਸ ਦੀ 15 ਸਾਲਾ ਵਿਦਿਆਰਥਣ ਨੇ ਇੰਡਸਟ੍ਰੀਅਲ ਏਰੀਆ ਵਿਚ ਆਪਣੇ ਕਮਰੇ ਅੰਦਰ ਫ਼ਾਹਾ ਲੈ ਲਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਦਿਆਰਥਣ ਨੂੰ ਫ਼ਾਹੇ ਤੋਂ ਉਤਾਰਿਆ ਅਤੇ ਜੀ. ਐੱਮ. ਸੀ. ਐੱਚ.-32 ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਵਿਦਿਆਰਥਣ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲਸ ਨੂੰ ਸੂਚਨਾ ਮਿਲੀ ਕਿ ਵਿਦਿਆਰਥਣ ਨੇ ਫ਼ਾਹਾ ਲੈ ਲਿਆ ਹੈ।
ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਵਿਦਿਆਰਥਣ ਨੂੰ ਫ਼ਾਹੇ ਤੋਂ ਉਤਾਰ ਕੇ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਵਿਦਿਆਰਥਣ ਦੀ ਦਾਦੀ ਨੇ ਦੱਸਿਆ ਕਿ ਉਹ ਹੋਰ ਬੱਚਿਆਂ ਦੇ ਨਾਲ ਘਰ ਵਿਚ ਬੈਠੀ ਹੋਈ ਸੀ। ਪੋਤੀ ਕਮਰੇ ਵਿਚ ਗਈ ਅਤੇ ਵਾਪਸ ਨਹੀਂ ਆਈ। ਜਦੋਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਪੋਤੀ ਨੂੰ ਦੇਖ ਕੇ ਉਸ ਦੇ ਹੋਸ਼ ਉੱਡ ਗਏ।। ਉਨ੍ਹਾਂ ਨੇ ਦੱਸਿਆ ਕਿ ਵਾਰਦਾਤ ਦੇ ਸਮੇਂ ਪੁੱਤਰ ਅਤੇ ਨੂੰਹ ਕੰਮ ’ਤੇ ਗਏ ਹੋਏ ਸਨ।