ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵ੍ਹਟਸਐਪ 'ਤੇ ਲਾਇਆ ਅਜਿਹਾ ਸਟੇਟਸ

Tuesday, Feb 17, 2026 - 11:33 AM (IST)

ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵ੍ਹਟਸਐਪ 'ਤੇ ਲਾਇਆ ਅਜਿਹਾ ਸਟੇਟਸ

ਫਗਵਾੜਾ (ਜਲੋਟਾ)- ਫਗਵਾੜਾ ਵਿਖੇ ਇਕ ਯੂਨੀਵਰਸਿਟੀ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰ ਲਈ। ਛੱਤ ਤੋਂ ਹੇਠਾਂ ਡਿੱਗ ਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਖਿਲ ਵਾਸੀ ਪਿੰਡ ਸਲੇਮਖੁਰਦ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। 
ਫਗਵਾੜਾ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਯੂਨੀਵਰਸਿਟੀ ਦੀ ਛੱਤ ਤੋਂ ਇਕ ਵਿਦਿਆਰਥੀ ਨੇ ਕਥਿਤ ਤੌਰ 'ਤੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।

PunjabKesari

ਇਹ ਵੀ ਪੜ੍ਹੋ: ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ ਜਾਖੜ

PunjabKesari

ਉਨ੍ਹਾਂ ਦੱਸਿਆ ਕਿ ਹਾਲੇ ਤੱਕ ਹੋਈ ਜਾਂਚ ਵਿਚ ਇਸ ਗੱਲ ਦਾ ਖ਼ੁਲਾਸਾ ਹੋਇਆ ਕਿ ਮ੍ਰਿਤਕ ਵਿਦਿਆਰਥੀ ਨਿਖਿਲ ਰੂਟੀਨ ਵਾਂਗ ਹੀ ਸੋਮਵਾਰ ਨੂੰ ਯੂਨੀਵਰਸਿਟੀ ਵਿਚ ਆਇਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਨਿਖਿਲ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਸਟੇਟਸ 'ਤੇ ਸੁਸਾਈਡ ਕਰਨ ਬਾਰੇ ਜ਼ਿਕਰ ਕੀਤਾ ਸੀ? ਇਸ ਤੋਂ ਬਾਅਦ ਉਸ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਲਗਾ ਦਿੱਤੀ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥੀ ਬੀਤੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ: ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News