PG 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਵਾਰਡਨ 'ਤੇ ਲੱਗੇ ਪਰੇਸ਼ਾਨ ਕਰਨ ਦੇ ਦੋਸ਼

Thursday, May 09, 2024 - 04:06 PM (IST)

ਮੋਹਾਲੀ : ਇੱਥੇ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਵਲੋਂ ਪੀ. ਜੀ. 'ਚ ਫ਼ਾਹਾ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦੀ ਪਛਾਣ ਨਿਤਿਨ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਡਾ ਧਮਾਕਾ, ਬੁਰੀ ਤਰ੍ਹਾਂ ਦਹਿਲ ਗਏ ਲੋਕ, ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ

ਨਿਤਿਨ ਖਰੜ ਸਥਿਤ ਦਰਪਣ ਸਿਟੀ ਵਿਖੇ ਆਪਣੇ ਦੋਸਤਾਂ ਨਾਲ ਰਹਿੰਦਾ ਸੀ। ਉਸ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਬੇਟਾ ਨਿਤਿਨ ਯੂਨੀਵਰਸਿਟੀ ਦੇ ਵਾਰਡਨ ਤੋਂ ਪਰੇਸ਼ਾਨ ਸੀ, ਇਸ ਲਈ ਉਸ ਨੇ ਇੰਨਾ ਵੱਡਾ ਕਦਮ ਚੁੱਕ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ 'ਗਰਮੀ' ਦੇ ਟੁੱਟੇ ਰਿਕਾਰਡ, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ, ਪੜ੍ਹੋ ਪੂਰੀ Advisory

ਫਿਲਹਾਲ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News