ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ''ਚ ਬਹੁ-ਮੰਜ਼ਿਲਾ ਇਮਾਰਤ ਤੋਂ ਵਿਦਿਆਰਥੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ

Thursday, Feb 26, 2026 - 06:33 PM (IST)

ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ''ਚ ਬਹੁ-ਮੰਜ਼ਿਲਾ ਇਮਾਰਤ ਤੋਂ ਵਿਦਿਆਰਥੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਫਗਵਾੜਾ (ਵਾਰਤਾ) - ਫਗਵਾੜਾ ਦੀ ਇਕ ਨਿੱਜੀ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਨੇ ਦੇਰ ਰਾਤ ਨੂੰ ਕੈਂਪਸ ਦੇ ਅੰਦਰ ਇਕ ਬਹੁ-ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪ੍ਰਿਸਟੇਲਾ ਥਨੁਜ ਵਜੋਂ ਹੋਈ ਹੈ, ਜੋਕਿ ਤੇਲੰਗਾਨਾ ਦੇ ਰੰਗਾ ਰੈਡੀ ਜ਼ਿਲ੍ਹੇ ਦੇ ਨਿਵਾਸੀ ਪ੍ਰਿਸਟੇਲਾ ਵੈਂਕਟੇਸਾਲੂ ਦਾ ਪੁੱਤਰ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਯੂਨੀਵਰਸਿਟੀ ਕੈਂਪਸ ਦੇ ਅੰਦਰ ਵਾਪਰੀ। ਯੂਨੀਵਰਸਿਟੀ ਅਧਿਕਾਰੀਆਂ ਨੂੰ ਤੁਰੰਤ ਘਟਨਾ ਦੀ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਹੋਸਟਲ ਵਾਰਡਨ ਮਹਿੰਦਰ ਸਿੰਘ ਨੇ ਵਿਦਿਆਰਥੀ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀਆਂ ਨੇ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ (ਧਾਰਾ 174 ਸੀ. ਆਰ. ਪੀ. ਸੀ) ਦੇ ਤਹਿਤ ਜਾਂਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਕਦਮ ਦੇ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News