ਦਸਵੀਂ ਦੀ ਪ੍ਰੀਖਿਆ ਠੀਕ ਨਾ ਹੋਣ ਤੋਂ ਪ੍ਰੇਸ਼ਾਨ ਸੀ ਵਿਦਿਆਰਥੀ, ਚੁੱਕ ਲਿਆ ਖ਼ੌਫ਼ਨਾਕ ਕਦਮ
Sunday, Apr 09, 2023 - 05:31 AM (IST)
ਲੁਧਿਆਣਾ (ਰਾਜ)- ਪ੍ਰੀਖਿਆ ਠੀਕ ਨਾ ਹੋਣ ਕਾਰਨ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ (17) ਵਾਸੀ ਜੀਵਨ ਨਗਰ ਵਜੋਂ ਹੋਈ ਹੈ। ਸੂਚਨਾ ਦੇ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ। ਲਾਸ਼ ਕਬਜ਼ੇ ਵਿਚ ਲੈ ਕੇ ਪੁਲਸ ਨੇ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਪੋਸਟਮਾਰਟਮ ਦੇ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਕਰਜ਼ਾ ਲੈਣ ਵਾਲੇ ਸਾਵਧਾਨ! ਪੁਲਸ ਨੇ ਠੱਗੀ ਦੇ ਮਾਮਲੇ 'ਚ ਕਾਲ ਸੈਂਟਰ ਦੇ 18 ਮੁਲਾਜ਼ਮ ਕੀਤੇ ਕਾਬੂ
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਅਭਿਸ਼ੇਕ 10ਵੀਂ ਵਿਚ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਦਾ ਸੀ। ਉਹ ਆਪਣੇ ਭਰਾਵਾਂ ਦੇ ਨਾਲ ਰਹਿੰਦਾ ਸੀ ਜਦਕਿ ਉਸ ਦੇ ਮਾਤਾ-ਪਿਤਾ ਪਿੰਡ ਵਿਚ ਹੀ ਰਹਿੰਦੇ ਹਨ। ਉਸ ਦੀ ਪ੍ਰੀਖਿਆ ਖ਼ਤਮ ਹੋਈ ਸੀ ਤੇ ਉਹ ਉਸ ਸਮੇਂ ਤੋਂ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਉਸ ਦੇ ਪੇਪਰ ਠੀਕ ਨਹੀਂ ਹੋਏ ਸਨ। ਇਸੇ ਵਜ੍ਹਾ ਨਾਲ ਉਸ ਨੂੰ ਪ੍ਰੇਸ਼ਾਨੀ ਸੀ। ਉਹ ਘਰ ਵਿਚ ਜਦ ਇਕੱਲਾ ਸੀ ਤਾਂ ਉਸ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਜਦ ਉਸ ਦਾ ਭਰਾ ਆਇਆ ਤਾਂ ਘਟਨਾ ਦਾ ਪਤਾ ਲੱਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।