ਪੰਜਾਬ ''ਚ ਠੰਡ ਦਾ ਕਹਿਰ! ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਮੌਤ

01/07/2024 4:31:20 AM

ਅੰਮ੍ਰਿਤਸਰ: ਸੂਬੇ ਵਿਚ ਪੈ ਰਹੀ ਹੱਡ ਚੀਰਵੀਂ ਠੰਡ, ਸੰਘਣੀ ਧੁੰਦ ਤੇ ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - 'ਆਪ' ਸਰਕਾਰ ਨੇ ਸਕੂਲਾਂ 'ਚ ਛੁੱਟੀਆਂ ਵਧਾਉਣ ਦਾ ਫ਼ੈਸਲਾ ਲਿਆ ਵਾਪਸ, ਅੱਧੀ ਰਾਤ ਨੂੰ ਜਾਰੀ ਹੋਏ ਨਵੇਂ ਹੁਕਮ

ਮੁੱਢਲੀ ਜਾਣਕਾਰੀ ਮੁਤਾਬਕ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਂਹ ਦੇ ਇਕ ਵਿਦਿਆਰਥੀ ਪ੍ਰਦੀਪ ਸਿੰਘ ਦੀ ਠੰਡ ਕਾਰਨ ਮੌਤ ਹੋ ਗਈ ਹੈ। ਉਹ ਠੰਡ ਕਾਰਨ ਹੋਏ ਦਿਮਾਗੀ ਬੁਖ਼ਾਰ ਤੋਂ ਪੀੜਤ ਸੀ। ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਡ ਨਾਲ ਬੱਚੇ ਨੂੰ ਹੋਏ ਦਿਮਾਗੀ ਬੁਖ਼ਾਰ ਹੋ ਗਿਆ ਸੀ। ਉਸ ਦੇ ਇਲਾਜ ਲਈ ਮਾਪਿਆ ਵੱਲੋਂ ਕਾਫੀ ਚਾਰਾਜੋਈ ਕੀਤੀ ਗਈ, ਪਰ ਫਿਰ ਵੀ ਡਾਕਟਰ ਵੀ ਉਸ ਨੂੰ ਬਚਾਅ ਨਹੀਂ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News