ਪੰਜਾਬ: ਉਜੜਿਆ ਪਰਿਵਾਰ! ਗੁਰਦੁਆਰਾ ਸਾਹਿਬ ਤੋਂ ਸੇਵਾ ਕਰਕੇ ਪਰਤ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Monday, Nov 23, 2026 - 03:58 PM (IST)

ਪੰਜਾਬ: ਉਜੜਿਆ ਪਰਿਵਾਰ! ਗੁਰਦੁਆਰਾ ਸਾਹਿਬ ਤੋਂ ਸੇਵਾ ਕਰਕੇ ਪਰਤ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਲੋਹੀਆਂ ਖਾਸ (ਸੁਭਾਸ਼ ਸੱਦੀ)-ਲੋਹੀਆਂ ਖ਼ਾਸ ਵਿਖੇ ਪਿੰਡ ਗੱਟੀ ਰਾਏਪੁਰ ’ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 15 ਸਾਲਾ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਗੱਟੀ ਰਾਏਪੁਰ ਵਜੋਂ ਹੋਈ ਹੈ। ਉਹ ਅਕਾਲ ਗਲੈਕਸੀ ਕਾਨਵੈਂਟ ਸਕੂਲ, ਲੋਹੀਆਂ ’ਚ ਨੌਵੀਂ ਜਮਾਤ ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ:  ਜਾਹੋ-ਜਲਾਲ ਨਾਲ ਸਜਿਆ ਗੁ. ਸ੍ਰੀ ਸੰਤਘਾਟ ਤੋਂ ਨਗਰ ਕੀਰਤਨ, ਗੁਰਮਈ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ

ਜਾਣਕਾਰੀ ਮੁਤਾਬਕ ਗੁਰਪੁਰਬ ਮੌਕੇ ਹੁਸਨਦੀਪ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਸੇਵਾ ਕਰਨ ਗਿਆ ਸੀ। ਸੇਵਾ ਕਰਨ ਤੋਂ ਬਾਅਦ ਉਹ ਮੋਟਰਸਾਈਕਲ 'ਤੇ ਪਿੰਡ ਦੀ ਦੁਕਾਨ ਤੋਂ ਸਾਮਾਨ ਲੈਣ ਜਾ ਰਿਹਾ ਸੀ। ਇਸੇ ਦੌਰਾਨ ਸੜਕ 'ਤੇ ਇਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਦਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ ਨੇ ਜ਼ਖ਼ਮੀ ਵਿਦਿਆਰਥੀ ਨੂੰ ਵੇਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪਿਤਾ ਜਸਵੰਤ ਸਿੰਘ ਅਤੇ ਪਿੰਡ ਵਾਸੀ ਉਸ ਨੂੰ ਤੁਰੰਤ ਜੋਸਨ ਹਸਪਤਾਲ, ਲੋਹੀਆਂ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ:  ਪੰਜਾਬ: ਸਾਬਕਾ ਨਾਇਬ ਤਹਿਲੀਸਲਦਾਰ ਖ਼ਿਲਾਫ਼ ਵੱਡੀ ਕਾਰਵਾਈ! ਫਸਣਗੇ ਕਈ ਅਧਿਕਾਰੀ, ਮਾਮਲਾ ਕਰੇਗਾ ਹੈਰਾਨ

ਹੁਸਨਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ। ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਅਮਨਪ੍ਰੀਤ ਕੌਰ ਨੇ ਵੀ ਵਿਦਿਆਰਥੀ ਦੀ ਮੌਤ ’ਤੇ ਡੂੰਘਾ ਦੁੱਖ਼ ਪ੍ਰਗਟਾਇਆ। ਲੋਹੀਆਂ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News