10ਵੀਂ ਦਾ ਪੇਪਰ ਦੇ ਕੇ ਪਰਤੀ ਵਿਦਿਆਰਥਣ ਨੇ ਘਰ ਜਾਂਦੀਆਂ ਹੀ ਚੁੱਕ ਲਿਆ ਖ਼ੌਫ਼ਨਾਕ ਕਦਮ

Friday, Mar 28, 2025 - 03:49 PM (IST)

10ਵੀਂ ਦਾ ਪੇਪਰ ਦੇ ਕੇ ਪਰਤੀ ਵਿਦਿਆਰਥਣ ਨੇ ਘਰ ਜਾਂਦੀਆਂ ਹੀ ਚੁੱਕ ਲਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਅਧੀਨ ਆਉਣ ਵਾਲੇ ਨਿਸ਼ਾਦ ਬਾਗ ਕਲੋਨੀ ਵਿਚ 10ਵੀਂ ਜਮਾਤ ਦੀ ਇਕ ਵਿਦਿਆਰਥਣ ਵੱਲੋਂ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਲਡਿਕੋ ਅਸਟੇਟ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਨਿਸ਼ਾਦ ਬਾਗ ਕਾਲੋਨੀ ਵਿਚ ਇਕ ਲੜਕੀ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਲੜਕੀ ਅੰਜਲੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਬਾਰੇ CM ਮਾਨ ਦਾ ਵੱਡਾ ਬਿਆਨ, ਕਿਹਾ- 'ਕੈਬਨਿਟ ਮੀਟਿੰਗ 'ਚ...'

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਅੰਜਲੀ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਨਿਸ਼ਾਦ ਬਾਗ ਕਾਲੋਨੀ ਵਿਚ ਰਹਿ ਰਹੀ ਸੀ। ਕੱਲ੍ਹ, ਉਹ 10ਵੀਂ ਜਮਾਤ ਦਾ ਪੇਪਰ ਦੇਣ ਤੋਂ ਬਾਅਦ ਘਰ ਵਾਪਸ ਆਈ ਸੀ। ਇਸ ਮਗਰੋਂ ਜਦੋਂ ਉਸ ਦੀ ਭੈਣ ਨੇ ਆ ਕੇ ਵੇਖਿਆ, ਤਾਂ ਉਸ ਨੇ ਫਾਹਾ ਲਿਆ ਹੋਇਆ ਸੀ। ਫਿਲਹਾਲ ਪੁਲਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਲੜਕੀ ਦੇ ਮਾਪੇ ਉੱਤਰ ਪ੍ਰਦੇਸ਼ ਗਏ ਹੋਏ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News