ਨੌਜਵਾਨ ਤੋਂ ਤੰਗ ਆ ਕੇ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
Thursday, Feb 06, 2025 - 11:39 AM (IST)
![ਨੌਜਵਾਨ ਤੋਂ ਤੰਗ ਆ ਕੇ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ](https://static.jagbani.com/multimedia/2025_2image_11_39_300610475100.jpg)
ਬਟਾਲਾ (ਸਾਹਿਲ)- ਪਿੰਡ ਭਾਲੋਵਾਲੀ ਵਿਖੇ ਇਕ 16 ਸਾਲਾ ਵਿਦਿਆਰਥਣ ਵਲੋਂ ਨੌਜਵਾਨ ਤੋਂ ਤੰਗ ਆ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਅੱਤ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮ੍ਰਿਤਕ ਕੁੜੀ ਦੀ ਮਾਂ ਨੇ ਲਿਖਵਾਇਆ ਕਿ ਉਸਦੀ ਸਭ ਤੋਂ ਛੋਟੀ ਕੁੜੀ ਜੋ ਸਰਕਾਰੀ ਸਕੂਲ ਫਤਿਹਗੜ੍ਹ ਚੂੜੀਆਂ ਵਿਖੇ 11ਵੀਂ ਜਮਾਤ ਵਿਚ ਪੜ੍ਹਦੀ ਸੀ, ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿੰਦੀ ਸੀ, ਜਿਸ ’ਤੇ ਉਸ ਨੇ ਆਪਣੀ ਉਕਤ ਕੁੜੀ ਨੂੰ ਪ੍ਰੇਸ਼ਾਨੀ ਦਾ ਕਾਰਨ ਪੁੱਛਿਆ ਤਾਂ ਕੁੜੀ ਨੇ ਦੱਸਿਆ ਕਿ ਮੈਨੂੰ ਪਿੰਡ ਖਹਿਰਾ ਕਲਾਂ ਦਾ ਰਹਿਣ ਵਾਲਾ ਨੌਜਵਾਨ ਮਨਪ੍ਰੀਤ ਸਿੰਘ ਆਉਂਦੀ ਜਾਂਦੀ ਨੂੰ ਤੰਗ ਕਰਦਾ ਹੈ। ਇਸ ਸਭ ਹੋਣ ਤੋਂ ਬਾਅਦ ਕੁੜੀ ਨੇ ਉਸ ਨੌਜਵਾਨ ਤੋਂ ਤੰਗ ਆ ਕੇ ਬੀਤੀ ਸ਼ਾਮ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਘਣੀਏ ਕੇ ਬਾਂਗਰ ਵਿਖੇ ਮ੍ਰਿਤਕਾ ਦੀ ਮਾਤਾ ਦੇ ਬਿਆਨ ’ਤੇ ਉਕਤ ਨੌਜਵਾਨ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8