ਸਾਰੇ ਵਿਦਿਆਰਥੀ 15 ਸਤੰਬਰ ਤਕ ਆਪਣਾ ਆਧਾਰ ਕਾਰਡ ਬਣਵਾਉਣ
Friday, Sep 01, 2017 - 06:43 AM (IST)

ਮੋਹਾਲੀ (ਨਿਆਮੀਆਂ) - ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ 15 ਸਤੰਬਰ ਤਕ ਆਪਣਾ-ਆਪਣਾ ਆਧਾਰ ਕਾਰਡ ਬਣਵਾਉਣ ਲਈ ਕਿਹਾ ਹੈ। ਬੋਰਡ ਦੇ ਲੋਕ ਸੰਪਰਕ ਅਧਿਕਾਰੀ ਕੋਮਲ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 9ਵੀਂ ਤੋਂ 12ਵੀਂ ਜਮਾਤ ਵਿਚ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਕਰਦੇ ਸਮੇਂ ਵਿਦਿਆਰਥੀਆਂ ਦਾ ਸਹੀ ਆਧਾਰ ਕਾਰਡ ਨੰਬਰ ਦਰਜ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਲ 2017-18 ਤੋਂ ਬੋਰਡ ਵਲੋਂ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟ ਅਤੇ ਸਕਾਲਰਸ਼ਿਪ ਨਾਲ ਸਬੰਧਿਤ ਮਿਲਣ ਵਾਲੇ ਲਾਭ ਆਧਾਰ ਕਾਰਡ ਨਾਲ ਲਿੰਕ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੇ ਅਜੇ ਤਕ ਆਪਣਾ ਆਧਾਰ ਕਾਰਡ ਨਹੀਂ ਬਣਵਾਇਆ ਤਾਂ ਉਹ 15 ਸਤੰਬਰ ਤਕ ਆਧਾਰ ਕਾਰਡ ਬਣਾਉਣਾ ਯਕੀਨੀ ਬਣਾਉਣ।